Breaking News
Home / ਕੈਨੇਡਾ / ਤਰਕਸ਼ੀਲ ਸੁਸਾਇਟੀ ਦੇ ਸੱਦੇ ‘ਤੇ ਨਾਟਕਕਾਰ ਹਰਵਿੰਦਰ ਦੀਵਾਨਾ ਟੋਰਾਂਟੋ ਪਹੁੰਚੇ

ਤਰਕਸ਼ੀਲ ਸੁਸਾਇਟੀ ਦੇ ਸੱਦੇ ‘ਤੇ ਨਾਟਕਕਾਰ ਹਰਵਿੰਦਰ ਦੀਵਾਨਾ ਟੋਰਾਂਟੋ ਪਹੁੰਚੇ

ਬਰੈਂਪਟਨ/ਹਰਜੀਤ ਬੇਦੀ : ਨਾਰਥ ਅਮੈਰਕਿਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਇਸ ਸਾਲ ਦਾ ਭਗਤ ਸਿੰਘ ਤੇ ਸਾਥੀ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ 16 ਅਪਰੈਲ ਦਿਨ ਐਤਵਾਰ ਨੂੰ ਰੋਜ਼ ਥੀਏਟਰ ਬਰੈਂਪਟਨ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਨਾਟਕਾਂ ਅਤੇ ਕੋਰੀਓਗਰਾਫੀਆਂ ਤੋਂ ਬਿਨਾਂ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ: ਜਗਮੋਹਣ ਸਿੰਘ ਆਪਣੇ ਵਿਚਾਰ ਪੇਸ਼ ਕਰਨਗੇ।
ਪੇਸ਼ ਕੀਤੇ ਜਾਣ ਵਾਲੇ ਨਾਟਕਾਂ ਦੀ ਤਿਆਰੀ ਲਈ ਪੰਜਾਬ ਤੋਂ ਪ੍ਰਸਿੱਧ ਨਾਟਕਕਾਰ ਹਰਵਿੰਦਰ ਦੀਵਾਨਾ ਟੋਰਾਂਟੋ ਪਹੰਚ ਚੁੱਕੇ ਹਨ ਅਤੇ ਉਹਨਾਂ ਨੇ ਨਾਟਕਾਂ ਦੀ ਤਿਆਰੀ ਆਰੰਭ ਕਰ ਦਿੱਤੀ ਹੈ। ਯਾਦ ਰਹੇ ਨਾਟਕਕਾਰ ਹਰਵਿੰਦਰ ਦੀਵਾਨਾ ਸੈਂਕੜੇ ਨਾਟਕਾਂ ਦਾ ਨਿਰਦੇਸ਼ਨ ਅਤੇ ਹਜਾਰਾਂ ਪੇਸ਼ਕਾਰੀਆਂ ਕਰ ਚੁੱਕੇ ਹਨ। ਇਸ ਤੋਂ ਬਿਨਾਂ ਉਹਨਾਂ ਨੇ ਵੀਡੀਓ ਫਿਲਮਾਂ, ਸੀਰੀਅਲ ਅਤੇ ਹੋਰ ਫਿਲਮਾਂ ਵੀ ਕੀਤੀਆਂ ਹਨ। ਇਸ ਪਰੋਗਰਾਮ ਲਈ ਨਾਟਕ ‘ਆਦਮਖੋਰ’ ਤੋਂ ਬਿਨਾਂ ਇੱਕ ਹੋਰ ਨਾਟਕ ਤਿਆਰ ਕੀਤੇ ਜਾ ਰਿਹਾ ਹੈ। ਇਸ ਤੋਂ ਬਿਨਾਂ ਕੋਰੀਓਗਰਾਫੀਆਂ ਵੀ ਹੋਣਗੀਆਂ। ਪ੍ਰਬੰਧਕਾਂ ਵਲੋਂ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ 16 ਅਪਰੈਲ ਦਾ ਦਿਨ ਇਸ ਪ੍ਰੋਗਰਾਮ ਲਈ ਰਾਖਵਾਂ ਰੱਖ ਲੈਣ। ਤਰਕਸ਼ੀਲ ਸੁਸਾਇਟੀ ਵਲੋਂ ਆਮ ਲੋਕਾਂ ਨੂੰ ਅਪੀਲ ਹੈ ਕਿ ਗੈਬੀ ਸ਼ਕਤੀਆਂ, ਕਰਾਮਾਤਾਂ, ਧਾਗੇ ਤਬੀਤਾਂ ਵਗੈਰਾ ਨਾਲ ਤਕਲੀਫਾਂ ਦੂਰ ਕਰਨ ਦੇ ਦਿਲ ਲੁਭਾਊ ਲਾਰਿਆਂ ਤੋਂ ਬਚ ਕੇ ਰਹਿਣ । ਅੰਧ-ਵਿਸ਼ਵਾਸ਼ ਦਾ ਪੱਲਾ ਛੱਡਣ, ਵਹਿਮਾਂ ਭਰਮਾਂ ਨੂੰ ਮਨਾਂ ਚੋਂ ਕੱਢਣ ਅਤੇ ਜਿੰਦਗੀ ਦੇ ਮਸਲਿਆਂ ਦਾ ਹੱਲ ਤਰਕ ਦੇ ਆਧਾਰ ਤੇ ਲੱਭਣ ਅਤੇ ਵਿਗਿਆਨਕ ਸੋਚ ਅਪਣਾਉਣ। ਪ੍ਰੋਗਰਾਮ ਲਈ ਟਿਕਟਾਂ ਅਤੇ ਸੁਸਾਇਟੀ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਬਲਰਾਜ ਛੋਕਰ (647-838-4749 ) ਜਾਂ ਨਿਰਮਲ ਸੰਧੂ (416-835-3450 ) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …