ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਪੰਜਾਬ ਜਾ ਕੇ ਲਾਹੌਰ ਸ਼ਹੀਦ ਹੋਏ ਸਨ। ਮਹਾਨ ਸ਼ਹੀਦ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਸਰੀ ਵਿਖੇ ਕਰਵਾਇਆ ਗਿਆ। ਇਸ ਮੌਕੇ ‘ਤੇ ਨਗਰ ਨਿਵਾਸੀਆਂ ਦੇ ਸੱਦੇ ‘ਤੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਚਿੰਤਕ ਅਤੇ ਮੀਡੀਆ ਸ਼ਖਸ਼ੀਅਤ ਡਾ. ਗੁਰਵਿੰਦਰ ਸਿੰਘ ਨੇ ਵਿਚਾਰ ਸਾਂਝੇ ਕੀਤੇ। ਉਹਨਾਂ ਕੈਨੇਡਾ ਦੇ ਮਹਾਨ ਗ੍ਰੰਥੀ ਸ਼ਹੀਦ ਭਾਈ ਬਲਵੰਤ ਸਿੰਘ ਖੁਰਦਪੁਰ ਦੇ ਭਾਰਤ ਦੇ ਵਾਇਸਰਾਏ ਲਾਰਡ ਹਾਰਡਿੰਗ ਅਤੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨਾਲ ਹੋਈਆਂ ਮੁਲਾਕਾਤਾਂ ਸਮੇਂ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਸ਼ਖਸੀਅਤ ਬਾਰੇ ਵਿਚਾਰ ਸਾਂਝੇ ਕੀਤੇ। ਨਗਰ ਨਿਵਾਸੀਆਂ ਵੱਲੋਂ ਇਸ ਮੌਕੇ ‘ਤੇ ਪਿਆਰ ਸਤਿਕਾਰ ਵਜੋਂ ਡਾ ਗੁਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਸੰਚਾਲਣ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਬਲਜਿੰਦਰ ਸਿੰਘ ਖਹਿਰਾ ਵੱਲੋਂ ਕੀਤਾ ਗਿਆ।
Home / ਕੈਨੇਡਾ / ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
Check Also
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਨੇ ਪੰਜਾਬੀ ਸ਼ਾਇਰ ਮਲੂਕ ਸਿੰਘ ਕਾਹਲੋਂ ਨਾਲ ਰਚਾਇਆ ਭਾਵਪੂਰਤ ਸੰਵਾਦ
ਬਰੈਂਪਟਨ/ਡਾ. ਹਰਕੰਵਲ ਕੋਰਪਾਲ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪੰਜਾਬੀ ਲੇਖਕਾਂ ਦੇ ਸਾਹਿਤਕ ਯੋਗਦਾਨ ਤੇ ਜੀਵਨ …