Breaking News
Home / ਪੰਜਾਬ / ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਐਸਆਈਟੀ ਦਾ ਗਠਨ

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਐਸਆਈਟੀ ਦਾ ਗਠਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਪਟਿਆਲਾ ਵਿਚ ਪਿਛਲੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਚੰਡੀਗੜ੍ਹ ਪੁਲਿਸ ਨੇ ਇੱਕ ਐਸਆਈਟੀ ਦਾ ਗਠਨ ਕੀਤਾ ਹੈ ਅਤੇ ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਇਸ ਐਸ.ਆਈ.ਟੀ. ਦਾ ਮੁਖੀ ਬਣਾਇਆ ਗਿਆ ਹੈ। ਐਸਆਈਟੀ ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹੋਣਗੇ। ਇਸ ਮਾਮਲੇ ਦੀ ਜਾਂਚ ਚਾਰ ਮਹੀਨਿਆਂ ਵਿੱਚ ਪੂਰੀ ਕਰਨ ਨੂੰ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਕਰਨਲ ਬਾਠ ਦੇ ਪਰਿਵਾਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਕਰਨਲ ਬਾਠ ਦੇ ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।