ਬਰੈਂਪਟਨ/ਹਰਜੀਤ ਬੇਦੀ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਸਮਾਗਮ 26 ਮਾਰਚ ਦਿਨ ਐਤਵਾਰ ਨੂੰ ਬਰੈਂਪਟਨ ਦੇ ਪੀਅਰਸਨ ਥੀਏਟਰ ਵਿੱਚ ਮਨਾਇਆ ਜਾ ਰਿਹਾ ਹੈ। ਲੰਘੇ ਦਿਨ ਸੰਸਥਾ ਦੇ ਸੀਨੀਅਰ ਮੈਂਬਰ ਜਸਪਾਲ ਸਿੰਘ ਰੰਧਾਵਾ ਦੀ ਪਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਸ ਪ੍ਰੋਗਰਾਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ ਗਿਆ।
ਇਸ ਪ੍ਰੋਗਰਾਮ ਵਿੱਚ ਭਗਤ ਸਿੰਘ ਦੀ ਵਿਚਾਰਧਾਰਾ ਦੀ ਮੌਜੂਦਾ ਸਮੇਂ ਦੇ ਸੰਦਰਭ ਵਿੱਚ ਮਹੱਤਤਾ ਬਾਰੇ ਵਿਚਾਰ ਕੀਤਾ ਜਾਵੇਗਾ। ਤੇਗ ਬਹਾਦਰ ਸਕੂਲ ਦੇ ਵਿਦਿਆਰਥੀਆਂ ਵਲੋਂ ਭਗਤ ਸਿੰਘ ਅਤੇ ਸਾਥੀ ਸ਼ਹੀਦਾ ਦੇ ਜੀਵਨ ਨਾਲ ਸਬੰਧਤ ਨਾਟਕ ਅਤੇ ਕੋਰੀਓਗਰਾਫੀਆਂ ਪੇਸ਼ ਕੀਤੀਆਂ ਜਾਣਗੀਆ। ਤੇਗ ਬਹਾਦਰ ਸਕੂਲ ਦੇ ਪ੍ਰਿੰਸੀਪਲ ਸੰਜੀਵ ਧਵਨ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਉੱਘੇ ਨਾਟਕਰਮੀ ਜਗਵਿੰਦਰ ਜੱਜ ਦੀ ਨਿਰਦੇਸ਼ਨਾ ਹੇਠ ਨਾਟਕਾਂ ਦੀ ਤਿਆਰੀ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀ ਹੈ।
ਭਗਤ ਸਿੰਘ ਦੀ ਵਿਚਾਰਧਾਂਰਾ ਨੂੰ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ: ਜਗਮੋਹਨ ਸਿੰਘ ਵਲੋਂ ਆਪਣੇ ਕੁੰਜੀਵਤ ਭਾਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਜੋ ਵਿਸ਼ੇਸ਼ ਤੌਰ ਤੇ ਸੰਸਥਾ ਦੇ ਸੱਦੇ ‘ਤੇ ਪਹੁੰਚ ਰਹੇ ਹਨ। ਸੰਸਥਾ ਵਲੋਂ ਸਮੂਹ ਲੋਕਾਂ ਨੂੰ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ 26 ਮਾਰਚ ਦਿਨ ਐਤਵਾਰ ਨੂੰ ਪੀਅਰਸਨ ਥੀਏਟਰ ਜੋ ਕਿ ਬਰੈਮਲੀ ਸਿਟੀ ਸੈਂਟਰ ਨੇੜੇ 150 ਸੈਂਟਰਲ ਪਾਰਕ ਡਰਾਈਵ ‘ਤੇ ਸਥਿਤ ਹੈ ਵਿੱਚ ਪਹੁੰਚਣ ਦੀ ਪੁਰਜ਼ੋਰ ਅਪੀਲ ਹੈ। ਇਸ ਪ੍ਰੋਗਰਾਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਸਕੱਤਰ ਸੁਰਜੀਤ ਸਹੋਤਾ(416-704-0745) ਜਾਂ ਹਰਿੰਦਲ ਹੁੰਦਲ (647-818-6880 ) ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਸਮਾਗਮ 26 ਮਾਰਚ ਨੂੰ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …