Breaking News
Home / ਕੈਨੇਡਾ / Front / ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ


ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ
ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਕਿਸ਼ਤਵਾਦ ’ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਜਦਕਿ ਫੌਜ ਨੇ ਦੋ ਅਤਿਵਾਦੀ ਨੂੰ ਵੀ ਢੇਰ ਕਰ ਦਿੱਤਾ। ਅਧਿਕਾਰੀਆਂ ਨੇ ਅੱਜ ਸ਼ਨੀਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ ’ਤੇ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ, ਪਰ ਉਨ੍ਹਾਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਫੌਜ ਦੇ ਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਕੇਰੀ ਭੱਟਲ ਖੇਤਰ ਵਿੱਚ ਜੰਗਲ ਦੀ ਇਕ ਨਦੀ ਦੇ ਨੇੜੇ ਭਾਰੀ ਹਥਿਆਰਬੰਦ ਅਤਿਵਾਦੀਆਂ ਦੇ ਇਕ ਸਮੂਹ ਦੀ ਗਤੀਵਿਧੀ ਦੇਖਦਿਆਂ ਚੁਣੋਤੀ ਦਿੱਤੀ, ਜਿਸ ਕਾਰਨ ਭਿਆਨਕ ਗੋਲੀਬਾਰੀ ਹੋਈ ਅਤੇ ਦੇਰ ਤੱਕ ਜਾਰੀ ਰਹੀ। ਇਸ ਦੌਰਾਨ ਮੁਕਾਬਲੇ ਵਿਚ ਇਕ ਜੇਸੀਓ ਗੰਭੀਰ ਜ਼ਖਮੀ ਹੋਣ ਕਾਰਨ ਸ਼ਹੀਦ ਹੋ ਗਿਆ। ਇਕ ਹੋਰ ਮੁਕਾਬਲੇ ਸਬੰਧੀ ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਬਰਫ਼ ਨਾਲ ਘਿਰੇ ਖੇਤਰ ਵਿਚ ਜਾਰੀ ਆਪਰੇਸ਼ਨ ਵਿਚ ਦੋ ਅਤਿਵਾਦੀ ਮਾਰੇ ਗਏ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …