ਡੀਜੀਪੀ ਗੌਰਵ ਯਾਦਵ ਨੇ ਜਲੰਧਰ ’ਚ ‘ਅਪ੍ਰੇਸ਼ਨ ਚੌਕਸੀ’ ਤਹਿਤ ਨਾਕਿਆਂ ਤੇ ਥਾਣਿਆਂ ਦੀ ਕੀਤੀ ਚੈਕਿੰਗ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਨੂੰ ਕੰਟਰੋਲ ਕਰਨ ਲਈ ਸਮੁੱਚੇ ਪੰਜਾਬ ਵਿਚ ‘ਅਪ੍ਰੇਸ਼ਨ ਚੌਕਸੀ’ ਤਹਿਤ ਸਮੁੱਚੇ ਪੰਜਾਬ ਵਿਚ ਸਰਚ ਅਪ੍ਰੇਸ਼ਨ ਚਲਾਇਆ ਗਿਆ। ਜਿਸ ਦੀ ਚੈਕਿੰਗ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਖੁਦ ਕੀਤੀ ਗਈ ਅਤੇ ਉਨ੍ਹਾਂ ਅੱਧੀ ਰਾਤ ਨੂੰ ਜਲੰਧਰ ਪਹੁੰਚ ਕੇ ਨਾਕਾਬੰਦੀ ਅਤੇ ਪੁਲਿਸ ਥਾਣਿਆਂ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਕਵਾਇਦ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਅਪਰਾਧ, ਖਾਸ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਰਾਜ ਦੀ ਲੜਾਈ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਦੋਂ ਤੋਂ ਹੀ ਸਰਹੱਦ ਪਾਰ ਡਰੱਗ ਸਿੰਡੀਕੇਟ ਵੱਲੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੁਲੀਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …