Breaking News
Home / ਕੈਨੇਡਾ / Front / ਦਲਵੀਰ ਗੋਲਡੀ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ

ਦਲਵੀਰ ਗੋਲਡੀ ਮੁੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ


ਭੁਪੇਸ਼ ਬਘੇਲ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਕੇ ਵੱਲੋਂ ਕੀਤਾ ਗਿਆ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼ : ਦਲਵੀਰ ਗੋਲਡੀ ਅੱਜ ਮੁੜ ਕਾਂਗਰਸ ਪਾਰਟੀ ’ਚ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਕਰਵਾਇਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਧਿਆਨ ਰਹੇ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ ਅਤੇ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਸੀ। ਦਲਵੀਰ ਗੋਲਡੀ ਲੋਕ ਸਭਾ ਟਿਕਟ ਨਾ ਮਿਲਣ ਕਰਕੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਸੀ। ਖਹਿਰਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੋਣ ਹਾਰ ਗਏ ਸਨ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …