ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਸੰਗਤਾਂ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇਕਜੁੱਟਤਾ ਦੇ ਪ੍ਰਗਟਾਵੇ ਲਈ ਆਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ। ਧਿਆਨ ਰਹੇ ਕਿ ਭਲਕੇ ਐਤਵਾਰ ਨੂੰ ਦੇਸ਼ ਵਿਦੇਸ਼ ਵਿਚ ਸਿੱਖ ਸੰਗਤਾਂ ਵੱਲੋਂ ਖਾਲਸਾ ਦਾ ਸਾਜਨਾ ਦਿਵਸ ਅਤੇ ਵਿਸਾਖੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …