Breaking News
Home / ਕੈਨੇਡਾ / Front / ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ


ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ ਹੈ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਇਹ ਤਾਂ ਪੰਜਾਬ ਦੀ ਅਸਲ ਪਾਰਟੀ ਅਤੇ ਪੰਜਾਬ ਦੀ ਵਾਰਿਸ ਪਾਰਟੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਏਜੰਸੀਆਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਨ ਦੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਸ ਟੁੱਟਣ ਤੋਂ ਬਚਾਅ ਲਿਆ ਹੈ।

Check Also

ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਚੌਥੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਸੁਖਬੀਰ ਸਿੰਘ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ : …