Breaking News
Home / ਕੈਨੇਡਾ / Front / ਰੂਸ ਨੇ ਯੂਕਰੇਨ ’ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ

ਰੂਸ ਨੇ ਯੂਕਰੇਨ ’ਤੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ

32 ਵਿਅਕਤੀਆਂ ਦੀ ਮੌਤ, 84 ਹੋਏ ਗੰਭੀਰ ਜ਼ਖ਼ਮੀ
ਕੀਵ/ਬਿਊਰੋ ਨਿਊਜ਼ : ਰੂਸ ਨੇ ਯੂਕਰੇਨ ਦੇ ਸੁਮੀ ਸ਼ਹਿਰ ’ਤੇ ਐਤਵਾਰ ਨੂੰ ਮਿਜ਼ਾਈਲ ਹਮਲਾ ਕਰ ਦਿੱਤਾ ਜਿਸ ਨਾਲ 32 ਤੋਂ ਵੱਧ ਜਣੇ ਮਾਰੇ ਗਏ। ਅਧਿਕਾਰੀਆਂ ਅਨੁਸਾਰ ਦੋ ਬੈਲਿਸਟਿਕ ਮਿਜ਼ਾਈਲਾਂ ਸਵੇਰੇ 10:15 ਵਜੇ ਸ਼ਹਿਰ ਦੇ ਕੇਂਦਰ ਵਿਚ ਉਸ ਵੇਲੇ ਦਾਗੀਆਂ ਗਈਆਂ ਜਦੋਂ ਲੋਕ ਹਫਤਾਵਾਰੀ ਛੁੱਟੀ ਮਨਾਉਣ ਲਈ ਇਕੱਠੇ ਹੋਏ ਸਨ। ਯੂਕਰੇਨ ਦੇ ਚੈਨਲਾਂ ’ਤੇ ਘਟਨਾ ਵਾਲੀ ਥਾਂ ਤੋਂ ਪੋਸਟ ਕੀਤੇ ਗਏ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਹਮਲੇ ਤੋਂ ਬਾਅਦ ਜ਼ਮੀਨ ’ਤੇ ਲਾਸ਼ਾਂ ਖਿੰਡੀਆਂ ਹੋਈਆਂ ਹਨ। ਕਾਰਜਕਾਰੀ ਮੇਅਰ ਆਰਟੇਮ ਕੋਬਜ਼ਾਰ ਨੇ ਸੋਸ਼ਲ ਮੀਡੀਆ ’ਤੇ ਕਿਹਾ, ‘ ਪਾਮ ਸੰਡੇ ਮਨਾਉਣ ਲਈ ਇਕੱਠੇ ਹੋਏ ਸਾਡੇ ਭਾਈਚਾਰੇ ਨੂੰ ਭਿਆਨਕ ਦੁਖਾਂਤ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਦਸੇ ਵਿਚ 32 ਤੋਂ ਵੱਧ ਲੋਕ ਮਾਰੇ ਗਏ ਹਨ।’ ਯੂਕਰੇਨ ਦੀ ਰਾਜ ਐਮਰਜੈਂਸੀ ਸੇਵਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਮਲੇ ਵਜੋਂ ਘੱਟੋ-ਘੱਟ 32 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੱਤ ਬੱਚਿਆਂ ਸਮੇਤ 84 ਹੋਰ ਲੋਕ ਜ਼ਖਮੀ ਹੋਏ ਹਨ।

Check Also

ਨਵਜੋਤ ਕੌਰ ਸਿੱਧੂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ

ਕਿਹਾ : ਜੇਕਰ ਕਾਂਗਰਸ ਪਾਰਟੀ ਨੇ ਦਿੱਤੀ ਟਿਕਟ ਤਾਂ ਜ਼ਰੂਰ ਲੜਾਂਗੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ : …