26.5 C
Toronto
Friday, August 14, 2026
spot_img
HomeਕੈਨੇਡਾFrontਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ...

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ’ਤੇ ਚੁੱਕੇ ਸਵਾਲ
ਕਿਹਾ : ਭਾਜਪਾ ’ਤੇ ਆਰੋਪ ਲਗਾਉਣ ਤੋਂ ਪਹਿਲਾਂ ਅਕਾਲੀ ਦਲ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਆਪਣੇ ਗਿਰੇਬਾਨ ਵਿੱਚ ਝਾਕੇ। ਅਕਾਲੀ ਦਲ ਵੱਲੋਂ ਅਕਾਲ ਤਖਤ ਦੀ ਉੱਚੀ ਮਾਨਤਾ ਨੂੰ ਚੁਣੌਤੀ ਦੇਣ ਵਾਲੀਆਂ ਕਾਰਵਾਈਆਂ ਦੀ ਸਖਤ ਨਿੰਦਾ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੀਆਂ ਇਨ੍ਹਾਂ ਬੱਜਰ ਗਲਤੀਆਂ ਨਾਲ ਹਰੇਕ ਪੰਜਾਬੀ ਦੇ ਮਨ ਨੂੰ ਠੇਸ ਲੱਗੀ ਹੈ। ਸੁਨੀਲ ਜਾਖੜ ਨੇ ਇਕ ਬਿਆਨ ਵਿਚ ਕਿਹਾ ਕਿ ਬੀਤੇ ਦਿਨ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜੋ ਕੁਝ ਹੋਇਆ ਉਹ ਪੰਥ ਦੀਆਂ ਸਿਰਮੌਰ ਸੰਸਥਾਵਾਂ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਾ ਹੈ ਜਦ ਕਿ ਅਕਾਲੀ ਦਲ ਦੇ ਆਗੂ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਲਈ ਭਾਜਪਾ ’ਤੇ ਬੇਬੁਨਿਆਦ ਦੋਸ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਤਾਂ ਅਕਾਲੀ ਆਗੂਆਂ ਨੇ ਆਪਣੇ ਪਿਛਲੇ ਗੁਨਾਹਾਂ ਤੋਂ ਮੁਕਤੀ ਵੀ ਨਹੀਂ ਪਾਈ ਸੀ ਕਿ ਹੋਰ ਗੁਨਾਹ ਕਰਨ ਲੱਗ ਪਏ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ ਸਿੰਘ ਬਾਦਲ ਤੋਂ ਉਨ੍ਹਾਂ ਦਾ ਫਖ਼ਰ-ਏ-ਕੌਮ ਖਿਤਾਬ ਵਾਪਸ ਲੈਣ ਬਾਬਤ ਅਕਾਲ ਤਖਤ ਸਾਹਿਬ ’ਤੇ ਬੇਨਤੀ ਕੀਤੀ ਜਾ ਸਕਦੀ ਸੀ ਕਿ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ, ਪਰ ਇਨ੍ਹਾਂ ਨੇ ਤਾਂ ਉਸ ਫੈਸਲੇ ਖਿਲਾਫ ਮਤਾ ਪਾ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦਾ ਬੱਜਰ ਗੁਨਾਹ ਕੀਤਾ ਹੈ।

RELATED ARTICLES
POPULAR POSTS