ਨਨਕਾਣਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜਿਆ ਵਿਸ਼ਾਲ ਨਗਰ ਕੀਰਤਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਮੁੱਚੇ ਪੰਜਾਬ ਸਮੇਤ ਅੱਜ ਐਤਵਾਰ ਨੂੰ ਦੇਸ਼ ਅਤੇ ਵਿਦੇਸ਼ਾਂ ’ਚ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਅੱਜ ਗੁਰਦੁਆਰਾ ਸਾਹਿਬਾਨਾਂ ਵਿਚ ਸਵੇਰ ਤੋਂ ਹੀ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਦੇਖੀਆਂ ਗਈਆਂ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵਿਸਾਖੀ ਮੌਕੇ ਪਟਿਆਲਾ ਦੇ ਦੂਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਧਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਭਾਰਤ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਅਤੇ ਵਿਸ਼ੇਸ਼ ਤੌਰ ’ਤੇ ਪਾਕਿਸਤਾਨ ਦੀਆਂ ਸਿੱਖ ਤੇ ਸਿੰਧੀ ਹਿੰਦੂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਵਿਸ਼ਾਲ ਨਗਰ ਕੀਰਤਨ ਵਿਚ ਸੇਵਾ ਨਿਭਾਈ ।
Home / ਕੈਨੇਡਾ / Front / ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …