Breaking News
Home / ਕੈਨੇਡਾ / Front / ਮੁੱਖ ਮੰਤਰੀ ਮਾਨ ਨੇ ਬਾਜਵਾ ਦੀ ਭੂਮਿਕਾ ਨੂੰ ਦੱਸਿਆ ਗੈਰ-ਜ਼ਿੰਮੇਵਾਰਾਨਾ

ਮੁੱਖ ਮੰਤਰੀ ਮਾਨ ਨੇ ਬਾਜਵਾ ਦੀ ਭੂਮਿਕਾ ਨੂੰ ਦੱਸਿਆ ਗੈਰ-ਜ਼ਿੰਮੇਵਾਰਾਨਾ

ਪੰਜਾਬੀ ਯੂਨੀਵਰਸਿਟੀ ਪੁੱਜੇ ਮੁੱਖ ਮੰਤਰੀ ਨੇ ਬਾਜਵਾ ਦੀ ਕੀਤੀ ਆਲੋਚਨਾ
ਪਟਿਆਲਾ/ਬਿਊਰੋ ਨਿਊਜ਼
ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ’ਚ ਪਹੁੰਚੇ। ਸੀਐਮ ਨੇ ਡਾ. ਅੰਬੇਡਕਰ ਦੀ ਸਮਾਜ ਨੂੰ ਦੇਣ, ਸਬੰਧੀ ਵਿਸਥਾਰ ’ਚ ਦੱਸਿਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਜ਼ਿੰਮੇਵਾਰ ਭੂਮਿਕਾ ਨਿਭਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਬਾਂ ਵਾਲੀ ਕੋਈ ਗੱਲ ਹੁੰਦੀ ਤਾਂ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਇਕ ਦੂਜੇ ਨਾਲ ਰਾਬਤਾ ਜ਼ਰੂਰ ਕਰਦੀਆਂ, ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਾਜਵਾ ਨੇ ਦਹਿਸ਼ਤ ਫੈਲਾਉਣ ਲਈ ਅਜਿਹਾ ਕੀਤਾ ਹੈ ਜਾਂ ਫਿਰ ਉਹ ਕੋਈ ਰਾਜ਼ ਛੁਪਾ ਰਹੇ ਹਨ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …