Breaking News
Home / ਕੈਨੇਡਾ / Front / ਹੁਣ 16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ

ਹੁਣ 16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ

ਅੰਮਿ੍ਰਤਸਰ ’ਚ ਹੋਵੇਗੀ ਕਮੇਟੀ ਦੀ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤਿ੍ਰੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪਰੈਲ ਨੂੰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅੰਮਿ੍ਰਤਸਰ ’ਚ ਸਥਿਤ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਮੀਟਿੰਗ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।

Check Also

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …