Breaking News
Home / ਕੈਨੇਡਾ / Front / ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਈਡੀ ਦਫਤਰਾਂ ਦੇ ਬਾਹਰ ਕਾਂਗਰਸ ਦਾ ਵਿਰੋਧ ਪ੍ਰਦਰਸ਼ਨ 

ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਈਡੀ ਦਫਤਰਾਂ ਦੇ ਬਾਹਰ ਕਾਂਗਰਸ ਦਾ ਵਿਰੋਧ ਪ੍ਰਦਰਸ਼ਨ 

ਨੈਸ਼ਨਲ ਹੈਰਾਲਡ ਮਾਮਲੇ ਵਿਚ ਸੋਨੀਆ ਗਾਂਧੀ ਤੇ ਰਾਹੁਲ ਖਿਲਾਫ ਚਾਰਜਸ਼ੀਟ ਦਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਪਾਰਟੀ ਦੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਐਸੋਸੀਏਟਿਡ ਜਨਰਲਸ ਲਿਮਟਿਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਲੰਘੇ ਕੱਲ੍ਹ ਮੰਗਲਵਾਰ ਨੂੰ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਸੈਮ ਪਿਤਰੋਦਾ ਅਤੇ ਸੁਮਨ ਦੂਬੇ ਦੇ ਨਾਮ ਸ਼ਾਮਲ ਹਨ। ਇਸਦੇ ਵਿਰੋਧ ਵਿਚ ਪਾਰਟੀ ਨੇ ਪੰਜਾਬ ਤੇ ਚੰਡੀਗੜ੍ਹ ਸਣੇ ਭਾਰਤ ਭਰ ਵਿਚ ਈਡੀ ਦਫਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਹੈ। ਦਿੱਲੀ ਵਿਚ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਇਸੇ ਦੌਰਾਨ ਪੰਜਾਬ ਕਾਂਗਰਸ ਨੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਸੈਕਟਰ 9 ਵਿਚਲੇ ਈਡੀ ਦਫਤਰ ਦੇ ਬਾਹਰ ਜੰਮ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮਾਮਲੇ ਦੀ ਸੁਣਵਾਈ ਆਉਂਦੀ 25 ਅਪ੍ਰੈਲ ਨੂੰ ਦਿੱਲੀ ਦੇ ਰਾਊਜ ਐਵੀਨਿਊ ਅਦਾਲਤ ਵਿਚ ਹੋਵੇਗੀ।

Check Also

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …