Breaking News
Home / ਕੈਨੇਡਾ / Front / ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ


‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਉਹ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਦੇ ਹਨ। ਜਿਸ ਦੇ ਚਲਦਿਆਂ ਪਾਰਟੀ ਵੱਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਕਾਂਗਰਸ ਪਾਰਟੀ ਵੱਲੋਂ ਸਾਬਕ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਭਾਜਪਾ ਵੱਲੋਂ ਹਾਲੇ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤ ਭੂਸ਼ਣ ਆਸ਼ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਤੋਂ ਚੋਣ ਹਾਰ ਗਏ ਸਨ। ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਦੀ ਇਹ ਸੀਟ ਖਾਲੀ ਹੋਈ ਸੀ।

Check Also

ਕਾਂਗਰਸੀ ਸੰਸਦ ਮੈਂਬਰ ਰਾਜਾ ਵੜਿੰਗ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

ਕਿਹਾ : ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਿਆ …