ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ‘ਚ ਨਿਭਾਈ ਸੀ ਵਿਸ਼ੇਸ਼ ਭੂਮਿਕਾ : ਕੈਪਟਨ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾੜਕੂਵਾਦ ਦੌਰਾਨ 1992 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਉਨ੍ਹਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ ਸੀ। ਇਹ ਖ਼ੁਲਾਸਾ ਉਨ੍ਹਾਂ ਨੇ ਨੌਜਵਾਨ ਲੇਖਕ ਖੁਸ਼ਵੰਤ ਸਿੰਘ ਵੱਲੋਂ ਉਨ੍ਹਾਂ (ਕੈਪਟਨ) ਦੇ ઠਜੀਵਨ ਬਾਰੇ ਲਿਖੀ ਪੁਸਤਕ ઠ’ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਦੇ ਰਿਲੀਜ਼ ਸਮਾਗਮ ਵਿੱਚ ਹੋਈ ਵਿਚਾਰ ਚਰਚਾ ਦੌਰਾਨ ਕੀਤਾ। ਇਸ ਮੌਕੇ ਲੇਖਕ ਖੁਸ਼ਵੰਤ ਸਿੰਘ ਨੇ ਦਾਅਵਾ ਕੀਤਾ ਕਿ ਸਮਕਾਲੀ ਸਿਆਸੀ ਆਗੂਆਂ ਵਿੱਚੋਂ ਇਹ ਕਿਸੇ ਪਹਿਲੇ ਸਿਆਸੀ ਆਗੂ ਦੀ ਜੀਵਨੀ ਹੈ।
ਹੇਅ ਹਾਊਸ ਵੱਲੋਂ ਛਾਪੀ ਜੀਵਨੀ ਵਿੱਚ ਕੈਪਟਨ ਦੇ ਬਚਪਨ ਤੋਂ ਲੈ ਕੇ ਸਿਆਸੀ ਜੀਵਨ ਨਾਲ ਜੁੜੇ ਕਈ ਪੱਖਾਂ ਨੂੰ ਉਜਾਗਰ ਕੀਤਾ ਗਿਆ ਹੈ। ਸਿਆਸਤ, ਨੌਕਰਸ਼ਾਹੀ, ਲੇਖਕ, ਸੇਵਾਮੁਕਤ ਫ਼ੌਜੀਆਂ ਸਮੇਤ ਵੱਖ-ਵੱਖ ਖੇਤਰਾਂ ਦੇ ਮੋਹਤਬਰ ਲੋਕਾਂ ਦੀ ਮੌਜੂਦਗੀ ਵਿੱਚ ਵਿਚਾਰ-ਚਰਚਾ ਦੌਰਾਨ ਕੈਪਟਨ ਨੇ ਕਿਹਾ ਕਿ 1992 ਦੀਆਂ ਚੋਣਾਂ ਤੋਂ ਬਾਅਦ ਦਿੱਲੀ ਵਿੱਚ ਹਰਚਰਨ ਸਿੰਘ ਬਰਾੜ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਚੱਲ ਰਹੀ ਸੀ ਤਾਂ ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਪੀ.ਵੀ. ਨਰਸਿੰਮ੍ਹਾ ਰਾਓ ਨੂੰ ਮਿਲ ਕੇ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ। ਇਸ ਪਿੱਛੇ ਦਲੀਲ ਸੀ ਕਿ ਖਾੜਕੂਵਾਦ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਬੇਅੰਤ ਸਿੰਘ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕੀਤਾ ਸੀ, ਜਦੋਂਕਿ ਹੋਰ ਆਗੂ ਬਾਹਰ ਨਿਕਲਣ ਤੋਂ ਵੀ ਝਿਜਕ ਰਹੇ ਸਨ। ਕੈਪਟਨ ਨੇ ਕਿਹਾ ਕਿ ਇਹ ਗੱਲ ਵੱਖ ਹੈ ਕਿ ਬਾਅਦ ਵਿੱਚ ਬੇਅੰਤ ਸਿੰਘ ਨੇ ਹੀ ਉਨ੍ਹਾਂ ਦੀਆਂ ਜੜ੍ਹਾਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ ਸਨ। ਪੰਜਾਬ ਦੇ ਖਾੜਕੂਵਾਦ ਸਮੇਂ ਦੇ ਹਾਲਾਤ ਬਾਰੇ ਜ਼ਿਕਰ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ ‘ਤੇ ਉਨ੍ਹਾਂ ਨੇ ਸੰਤ ਭਿੰਡਰਾਂਵਾਲਿਆਂ ਨਾਲ ਲਗਾਤਾਰ ਰਾਬਤਾ ਬਣਾ ਕੇ ਵਿਚੋਲਗੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸਫ਼ਲਤਾ ਨਹੀਂ ਮਿਲੀ। ਦਰਬਾਰ ਸਾਹਿਬ ਉੱਤੇ ਹੋਏ ਫ਼ੌਜੀ ਹਮਲੇ ਤੋਂ ਬਾਅਦ ਉਨ੍ਹਾਂ ਸਾਹਮਣੇ ਅਸਤੀਫ਼ਾ ਦੇਣ ਤੋਂ ਸਿਵਾਏ ਕੋਈ ਚਾਰਾ ਨਹੀਂ ਸੀ। ਮੁੜ 1986 ਵਿੱਚ ਸੁਰਜੀਤ ਸਿੰਘ ਬਰਨਾਲਾ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਵੀ ਦਰਬਾਰ ਸਾਹਿਬ ਵਿੱਚ ਪੁਲਿਸ ਭੇਜਣ ਕਰਕੇ ਦੇਣਾ ਪਿਆ। ਹੁਣ ਐਸਵਾਈਐਲ ਦੇ ਮੁੱਦੇ ਉੱਤੇ ਲੋਕ ਸਭਾ ਤੋਂ ਅਸਤੀਫ਼ਾ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਜੇਕਰ ਪੰਜਾਬ ਦੇ ਖ਼ਿਲਾਫ਼ ਫ਼ੈਸਲਾ ਹੋਇਆ ਤਾਂ ਸੂਬੇ ਦੀ ਦਸ ਲੱਖ ਏਕੜ ਜ਼ਮੀਨ ਬੰਜਰ ਹੋ ਜਾਵੇਗੀ। ਜੇਕਰ ਪਾਣੀ ਨਾ ਮਿਲਿਆ ਤਾਂ ਮੁੜ ਖਾੜਕੂਵਾਦ ਦੀ ਸੰਭਾਵਨਾ ਬਣੀ ਹੋਈ ਹੈ। ਇਸ ਲਈ ਪਹਿਲਾਂ ਪਾਣੀ ਦਾ ਅਨੁਮਾਨ ਲਗਾਇਆ ਜਾਵੇ ਤੇ ਇਸ ਤੋਂ ਬਾਅਦ ਹੀ ਨਹਿਰ ਬਾਰੇ ਫ਼ੈਸਲਾ ਹੋਵੇ।
Home / ਪੰਜਾਬ / ਕੈਪਟਨ ਅਮਰਿੰਦਰ ਦੇ ઠਜੀਵਨ ਬਾਰੇ ਪੁਸਤਕ ઠ’ਦਿ ਪੀਪਲਜ਼ ਮਹਾਰਾਜਾ-ਐਨ ਆਥੋਰਾਈਜ਼ਡ ਬਾਇਓਗ੍ਰਾਫੀ’ ਹੋਈ ਰਿਲੀਜ਼
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …