10.2 C
Toronto
Wednesday, April 29, 2026
spot_img
Homeਪੰਜਾਬਸੰਨੀ ਦਿਓਲ ਦੀ ਫਿਲਮ 'ਜਾਟ' ਵਿਵਾਦਾਂ 'ਚ ਘਿਰੀ

ਸੰਨੀ ਦਿਓਲ ਦੀ ਫਿਲਮ ‘ਜਾਟ’ ਵਿਵਾਦਾਂ ‘ਚ ਘਿਰੀ

ਈਸਾਈਆਂ ‘ਚ ਰੋਸ; ਕੇਸ ਦਰਜ ਨਾ ਹੋਣ ਦੀ ਸੂਰਤ ਵਿੱਚ ਸਿਨੇਮਾ-ਘਰਾਂ ਦੇ ਘਿਰਾਓ ਦੀ ਚਿਤਾਵਨੀ
ਜਲੰਧਰ/ਬਿਊਰੋ ਨਿਊਜ਼ : ਬੌਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਜਾਟ’ ਪੰਜਾਬ ਵਿੱਚ ਵਿਵਾਦਾਂ ‘ਚ ਘਿਰੀ ਜਾਪਦੀ ਹੈ। ਈਸਾਈ ਭਾਈਚਾਰੇ ਨੇ ਰਣਦੀਪ ਹੁੱਡਾ ਦੇ ਸੀਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਮਾਮਲੇ ਵਿੱਚ ਫਿਲਮ ਨਿਰਮਾਤਾਵਾਂ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿਚ ਐੱਫਆਈਆਰ ਦਰਜ ਨਹੀਂ ਕੀਤੀ ਗਈ ਤਾਂ ਪੰਜਾਬ ਪੱਧਰ ‘ਤੇ ਸਿਨੇਮਾਘਰਾਂ ਦਾ ਘਿਰਾਓ ਕੀਤਾ ਜਾਵੇਗਾ। ਈਸਾਈ ਭਾਈਚਾਰੇ ਵੱਲੋਂ ਇਸ ਸਬੰਧੀ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਅਤੇ ਜਲਦੀ ਤੋਂ ਜਲਦੀ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਈਸਾਈ ਭਾਈਚਾਰੇ ਦੇ ਵਿਅਕਤੀ ਜਦੋਂ ਸਿਨੇਮਾ-ਘਰ ਦਾ ਘਿਰਾਓ ਕਰਨ ਜਾ ਰਹੇ ਸਨ ਪਰ ਪੁਲਿਸ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਮਨਾ ਲਿਆ। ਇਸ ਮਗਰੋਂ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੰਯੁਕਤ ਕਮਿਸ਼ਨਰ ਨੇ ਢੁੱਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਫਿਲਮ ‘ਜਾਟ’ 10 ਅਪਰੈਲ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ ਅਤੇ ਵਿਨੀਤ ਕੁਮਾਰ ਸਿੰਘ ਮੁੱਖ ਭੂਮਿਕਾ ਵਿੱਚ ਹਨ। ਫਿਲਮ ਦੇ ਨਿਰਦੇਸ਼ਕ ਗੋਪੀਚੰਦ ਮਾਲੀਨੇਨੀ ਜਦੋਂਕਿ ਨਿਰਮਾਤਾ ਨਵੀਨ ਮਾਲੀਨੇਨੀ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਫਿਲਮ ‘ਜਾਟ’ ਵਿੱਚ ਅਦਾਕਾਰ ਰਣਦੀਪ ਹੁੱਡਾ ਨੇ ਯਿਸ਼ੂ ਮਸੀਹ ਅਤੇ ਇਸ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ ਹੈ।

 

 

RELATED ARTICLES
POPULAR POSTS