ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨਾਲ ਲੈਸ ਕਰਨ ਲਈ ਪ੍ਰਮੁੱਖ ਕੌਮਾਂਤਰੀ ਅਤੇ ਕੌਮੀ ਸਿਖਲਾਈ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ।
Check Also
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ 6 ਪੁਲੀਸ ਮੁਲਾਜ਼ਮਾਂ ਦਾ ਹੋਵੇਗਾ ਪੋਲੀਗ੍ਰਾਫ
ਮੋਹਾਲੀ ਦੀ ਅਦਾਲਤ ਨੇ ਪੋਲੀਗ੍ਰਾਫ਼ ਟੈਸਟ ਕਰਵਾਉਣ ਦੀ ਦਿੱਤੀ ਮਨਜ਼ੂਰੀ ਮੁਹਾਲੀ/ਬਿਊਰੋ ਨਿਊਜ਼ : ਜੇਲ੍ਹ ਵਿਚ …