19.5 C
Toronto
Saturday, August 29, 2026
spot_img
HomeਕੈਨੇਡਾFrontਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਵਲੋਂ ਅਫੀਮ ਸਬੰਧੀ ਦਿੱਤੇ...

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਵਲੋਂ ਅਫੀਮ ਸਬੰਧੀ ਦਿੱਤੇ ਬਿਆਨ ’ਤੇ ਕੀਤੀ ਟਿੱਪਣੀ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਵਲੋਂ ਅਫੀਮ ਸਬੰਧੀ ਦਿੱਤੇ ਬਿਆਨ ’ਤੇ ਕੀਤੀ ਟਿੱਪਣੀ
ਕਿਹਾ : ਵੜਿੰਗ ਨਸ਼ਾ ਖਤਮ ਕਰਨ ਦੇ ਦੇਣ ਸੁਝਾਅ ਅਤੇ ਬਦਲ ਨਾ ਦੱਸਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਕ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਪੰਜਾਬ ਵਿਚ ਅਫੀਮ ਦੀ ਖੇਤੀ ਦੀ ਇਜ਼ਾਜਤ ਮਿਲਣੀ ਹੈ। ਵੜਿੰਗ ਨੇ ਕਿਹਾ ਸੀ ਕਿ ਇਸ ਕਦਮ ਨਾਲ ਨੌਜਵਾਨਾਂ ਨੂੰ ਚਿੱਟੇ ਜਾਂ ਹੈਰੋਇਨ ਵਰਗੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਇਸੇ ਦੌਰਾਨ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਵੜਿੰਗ ਵੱਲੋਂ ਦਿੱਤੇ ਬਿਆਨ ’ਤੇ ਟਿੱਪਣੀ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਨਸ਼ੇ ਦਾ ਕੋਈ ਬਦਲ ਨਹੀਂ ਹੁੰਦਾ, ਨਸ਼ਾ ਸਿਰਫ ਇੱਕ ਨਸ਼ਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਆਪਣੀ ਜ਼ੁਬਾਨ ’ਤੇ ਕਾਬੂ ਨਹੀਂ ਹੈ ਅਤੇ ਇਨ੍ਹਾਂ ਲੋਕਾਂ ਦੇ ਅਜਿਹੇ ਬਿਆਨ ਸਮਾਜ ਨੂੰ ਨਸ਼ੇ ਵੱਲ ਧੱਕਣ ਦਾ ਕੰਮ ਕਰਦੇ ਹਨ। ਗਰੇਵਾਲ ਨੇ ਕਿਹਾ ਕਿ ਅਜਿਹੇ ਆਗੂਆਂ ਦੇ ਬਿਆਨ ਸਮਾਜ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ’ਤੇ ਮਨੋਵਿਗਿਆਨੀ ਜਾਂ ਮਾਨਸਿਕ ਮਾਹਿਰਾਂ ਤੋਂ ਸਲਾਹ ਲੈਣੀ ਚਾਹੀਦੀ ਹੈ।
RELATED ARTICLES
POPULAR POSTS