Breaking News
Home / ਪੰਜਾਬ / ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੰਥ ‘ਚੋਂ ਛੇਕਿਆ

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੰਥ ‘ਚੋਂ ਛੇਕਿਆ

ਅੰਮ੍ਰਿਤਸਰ : ਸਿੱਖ ਅਰਦਾਸ ਦੀ ਤੋੜ-ਮਰੋੜ ਕਰਨ ਦੇ ਮਾਮਲੇ ਵਿੱਚ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਦੋ ਵਾਰ ਪੇਸ਼ ਨਹੀਂ ਹੋਏ। ਇਸ ਲਈ ਅੱਜ ਮੀਟਿੰਗ ਦੌਰਾਨ ਮਲੂਕਾ ਨੂੰ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਹੈ। ਉਂਝ, ਮਲੂਕਾ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਕਰ ਚੁੱਕੇ ਹਨ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਵੱਲੋਂ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਸਿਕੰਦਰ ਸਿੰਘ ਮਲੂਕਾ ‘ਤੇ ਸਿੱਖ ਅਰਦਾਸ ਦੀ ਨਕਲ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਤਨਖ਼ਾਹ ਲਾਈ ਜਾ ਚੁੱਕੀ ਹੈ।

Check Also

ਪੰਜਾਬ ਸਰਕਾਰ ਵਲੋਂ ਸੂਬੇ ’ਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ …