Breaking News
Home / ਕੈਨੇਡਾ / Front / ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮਿ੍ਰਤਪਾਲ ਸਿੰਘ ਨੂੰ ਸੌਂਪੀ

ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮਿ੍ਰਤਪਾਲ ਸਿੰਘ ਨੂੰ ਸੌਂਪੀ


ਅੰਮਿ੍ਰਤਸਰ ਦੀ ਡੀਸੀ ਨੇ ਐੱਨਐੱਸਏ ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ’ਤੇ ਲੱਗੇ ਕੌਮੀ ਸੁਰੱਖਿਆ ਐਕਟ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਅੰਮਿ੍ਰਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਐਤਵਾਰ ਨੂੰ ਜਨਤਕ ਹੋਇਆ ਹੈ। ਅੰਮਿ੍ਰਤਸਰ ਦੀ ਡੀਸੀ ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮਿ੍ਰਤਪਾਲ ਸਿੰਘ ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜੋਣ ਜਿੱਤੀ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨਾਂ ਵਿਚ ਅੰਮਿ੍ਰਤਪਾਲ ਸਿੰਘ ਦੇ ਬਾਕੀ ਸਾਥੀਆਂ ’ਤੇ ਐੱਨਐੱਸਏ ਹਟਾਉਣ ਮਗਰੋਂ ਇਨ੍ਹਾਂ ਨੂੰ ਪੰਜਾਬ ਦੀ ਅਜਨਾਲਾ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪੱਪਲਪ੍ਰੀਤ ਸਿੰਘ, ਬਸੰਤ ਸਿੰਘ, ਭਗਵੰਤ ਸਿੰਘ ਬਾਜਾਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਖਿਲਾਫ਼ ਅਜਨਾਲਾ ਥਾਣੇ ਉੱਤੇ ਹਮਲੇ ਨਾਲ ਸਬੰਧਤ ਕੇਸ ਵਿਚ ਕਾਰਵਾਈ ਜਾਰੀ ਹੈ।

Check Also

ਗਿਆਨੀ ਗੜਗੱਜ ਨੇ ਅੰਮਿ੍ਰਤਪਾਲ ਸਿੰਘ ਦੀ ਐਨਐਸਏ ਵਧਾਉਣ ਦੀ ਕੀਤੀ ਨਿਖੇਧੀ

ਕਿਹਾ : ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ ਅੰਮਿ੍ਰਤਸਰ/ਬਿਊਰੋ ਨਿਊਜ਼ …