Breaking News
Home / ਕੈਨੇਡਾ / Front / ਗਿਆਨੀ ਗੜਗੱਜ ਨੇ ਅੰਮਿ੍ਰਤਪਾਲ ਸਿੰਘ ਦੀ ਐਨਐਸਏ ਵਧਾਉਣ ਦੀ ਕੀਤੀ ਨਿਖੇਧੀ

ਗਿਆਨੀ ਗੜਗੱਜ ਨੇ ਅੰਮਿ੍ਰਤਪਾਲ ਸਿੰਘ ਦੀ ਐਨਐਸਏ ਵਧਾਉਣ ਦੀ ਕੀਤੀ ਨਿਖੇਧੀ


ਕਿਹਾ : ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ
ਅੰਮਿ੍ਰਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਨਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਜਥੇਦਾਰ ਨੇ ਇਸ ਵਰਤਾਰੇ ਨੂੰ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਨਾਲ ਅਜਿਹਾ ਕਰ ਸਕਦੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਇਸ ਮਾਮਲੇ ਸਬੰਧੀ ਅੰਮਿ੍ਰਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਸਕੱਤਰੇਤ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚੁਣੇ ਗਏ ਨੁਮਾਇੰਦੇ ਵਿਰੁੱਧ ਐੱਨਐੱਸਏ ਤੁਰੰਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੇ ਵਿਸ਼ੇਸ਼ ਕਾਨੂੰਨ ਬਣਾਉਣ ਦੇ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ ਪਰੰਤੂ ਜੇਕਰ ਸਿੱਖਾਂ ਨੂੰ ਦਬਾਉਣ ਦੀ ਗੱਲ ਹੋਵੇ ਤਾਂ ਐੱਨਐੱਸਏ ਵਰਗੇ ਕਠੋਰ ਕਾਨੂੰਨਾਂ ਦੀ ਦੁਰਵਰਤੋਂ ਕਰਕੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਨਜ਼ਰਬੰਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ।

Check Also

ਐੱਨਐੱਸਏ ਦੀ ਮਿਆਦ ’ਚ ਵਾਧੇ ਵਾਲੀ ਕਾਪੀ ਅੰਮਿ੍ਰਤਪਾਲ ਸਿੰਘ ਨੂੰ ਸੌਂਪੀ

ਅੰਮਿ੍ਰਤਸਰ ਦੀ ਡੀਸੀ ਨੇ ਐੱਨਐੱਸਏ ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : …