ਤਿੰਨ ਵਿਦਿਆਰਥੀਆਂ ਸਣੇ ਪੰਜ ਦੀ ਮੌਤ
ਕਪੂਰਥਲਾ/ਬਿਊਰੋ ਨਿਊਜ਼
ਅੱਜ ਵੱਖ-ਵੱਖ ਸੜਕ ਹਾਦਸਿਆਂ ਵਿਚ ਤਿੰਨ ਵਿਦਿਆਰਥੀਆਂ ਸਣੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਸੁਲਤਾਨਪੁਰ ਲੋਧੀ ਰੋਡ ‘ਤੇ ਵਾਪਰਿਆ ਜਿੱਥੇ ਕਾਲਜ ਜਾ ਰਹੇ ਵਿਦਿਆਰਥੀਆਂ ਦੀ ਇਕ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ 3 ਵਿਦਿਆਰਥੀਆਂ ਦੀ ਜਾਨ ਚਲੀ ਗਈ। ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੂਜਾ ਹਾਦਸਾ ਮਮਦੋਟ ਵਿਖੇ ਵਾਪਰਿਆ ਜਿੱਥੇ ਪਿੰਡ ਰਹੀਮੇ ਕੇ ਉਤਾੜ ਨੇੜੇ ਢਾਣੀ ਰਤਨ ਸਿੰਘ ਕੋਲ ਦੋ ਮੋਟਰਸਾਈਕਲਾਂ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੂਸਰੇ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …