Breaking News
Home / ਕੈਨੇਡਾ / Front / ਸਿੱਖ ਕੌਮ ਨੂੰ ਆਪਣੇ ਵਿਵਾਦ ਛੱਡ ਕੇ ਇਕੱਠੇ ਹੋਣ ਦੀ ਲੋੜ

ਸਿੱਖ ਕੌਮ ਨੂੰ ਆਪਣੇ ਵਿਵਾਦ ਛੱਡ ਕੇ ਇਕੱਠੇ ਹੋਣ ਦੀ ਲੋੜ

ਜਥੇਦਾਰ ਗੜਗੱਜ ਨੇ ਢੱਡਰੀਆਂ ਵਾਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮੁਆਫੀ ਮੰਗਣ ਦੀ ਦਿੱਤੀ ਸਲਾਹ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫੀ ਮੰਗਣ ਲਈ ਕਿਹਾ ਹੈ। ਜਥੇਦਾਰ ਨੇ ਸਿੱਖ ਸਮਾਜ ਨੂੰ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਪੰਥ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ। ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਅੰਦਰੂਨੀ ਵਿਵਾਦਾਂ ਨੂੰ ਛੱਡ ਕੇ ਇਕੱਠੇ ਹੋਣ ਦੀ ਲੋੜ ਹੈ, ਤਾਂ ਜੋ ਸੰਗਤ ਦੀ ਤਾਕਤ ਵਧ ਸਕੇ ਅਤੇ ਪੰਥ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਨੇ ਖਾਸ ਤੌਰ ’ਤੇ ਢੱਡਰੀਆਂ ਵਾਲਿਆਂ ਨੂੰ ਸਲਾਹ ਦਿੱਤੀ ਕਿ ਉਹ ਪੰਥ ਦੀ ਮੁੱਖਧਾਰਾ ਵਿੱਚ ਵਾਪਸ ਆਉਣ ਅਤੇ ਧਰਮ ਪ੍ਰਚਾਰ ਦੇ ਰਾਹ ’ਤੇ ਚੱਲਣ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਢੱਡਰੀਆਂ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਆਪਣੀਆਂ ਭੁੱਲਾਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਸਾਰੀਆਂ ਸਿੱਖ ਸੰਪਰਦਾਵਾਂ ਨੂੰ ਵੀ ਇਕੱਠੇ ਹੋਣ ਦਾ ਸੱਦਾ ਦਿੱਤਾ।

Check Also

ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …