Breaking News
Home / ਕੈਨੇਡਾ / Front / ਭਾਰਤ ਵਿਚ ਸੋਨਾ ਆਮ ਲੋਕਾਂ ਦੀ ਪਹੁੰਚ ਤੋਂ ਹੋਇਆ ਬਾਹਰ

ਭਾਰਤ ਵਿਚ ਸੋਨਾ ਆਮ ਲੋਕਾਂ ਦੀ ਪਹੁੰਚ ਤੋਂ ਹੋਇਆ ਬਾਹਰ

ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ ਦੀਆਂ ਦਿਨੋਂ ਦਿਨ ਵਧ ਰਹੀਆਂ ਕੀਮਤਾਂ ਨੇ ਹਰ ਵਿਅਕਤੀ ਨੂੰ ਸੋਚੀਂ ਪਾ ਰੱਖਿਆ ਹੈ। ਬੀਤੇ ਸਮੇਂ ਦੌਰਾਨ ਸੋਨੇ ਦੀ ਕੀਮਤ ਵਿੱਚ ਵੱਡਾ ਉਛਾਲ ਆਉਣ ਕਾਰਨ ਇਹ ਹਰ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੁੰਦਾ ਦਿਖਾਈ ਦੇ ਰਿਹਾ ਹੈ। ਅੱਜ ਸੋਮਵਾਰ ਨੂੰ ਰਾਜਧਾਨੀ ਦਿੱਲੀ ਵਿਚ ਸੋਨੇ ਦੀਆਂ ਕੀਮਤਾਂ 1,650 ਰੁਪਏ ਪ੍ਰਤੀ 10 ਗਰਾਮ ਵਧ ਗਈਆਂ, ਜਿਸ ਕਾਰਨ ਸੋਨੇ ਦੀਆਂ ਕੀਮਤਾਂ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪਹੁੰਚ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ 99.9 ਪ੍ਰਤੀਸ਼ਤ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 99,800 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ 500 ਰੁਪਏ ਵਧ ਕੇ 98,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

Check Also

ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …