-4.7 C
Toronto
Wednesday, December 3, 2025
spot_img
Homeਪੰਜਾਬਕਾਰਗਿਲ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ

ਕਾਰਗਿਲ ਸ਼ਹੀਦ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਵੀ ਗੁਰਮੇਹਰ ਕੌਰ ਦੇ ਹੱਕ ‘ਚ ਆਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਤੇ ਘਟੀਆ ਧਮਕੀ ਦੇਣ ਕਰਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ। ਕਾਰਗਿਲ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ ਕੌਰ ਵੱਲੋਂ ਰਾਮਜਸ ਕਾਲਜ ਦੀ ਘਟਨਾ ‘ਤੇ ਬਹਾਦਰੀ ਭਰਿਆ ਪੱਖ ਰੱਖਣ ਤੋਂ ਬਾਅਦ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਏ.ਬੀ.ਵੀ.ਪੀ ਤੇ ਉਸਦੇ ਆਕਾਵਾਂ ਨੂੰ ਇਸ ਘਿਣੌਣੇ ਵਤੀਰੇ ‘ਤੇ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਲੜਕੀ ਦੇ ਪਿਤਾ ਨੇ ਕਾਰਗਿਲ ਯੁੱਧ ਦੌਰਾਨ ਦੇਸ਼ ਲਈ ਕੁਰਬਾਨੀ ਦਿੱਤੀ ਸੀ ਅਤੇ ਹੁਣ ਉਸ ਨੂੰ ਸਹੀ ਕਦਮ ਲਈ ਜ਼ਲੀਲ ਕੀਤਾ ਜਾ ਰਿਹਾ ਹੈ। ਉਧਰ ਰਾਹੁਲ ਗਾਂਧੀ ਵੀ ਗੁਰਮੇਹਰ ਕੌਰ ਦੇ ਸਮਰਥਨ ਵਿਚ ਆ ਗਏ ਹਨ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਅੱਤਿਆਚਾਰ ਖਿਲਾਫ ਅਸੀਂ ਆਪਣੇ ਵਿਦਿਆਰਥੀਆਂ ਨਾਲ ਖੜ੍ਹੇ ਹਾਂ।
ਇਸੇ ਦੌਰਾਨ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀਜੇਪੀ ਦੇ ਵਿਦਿਆਰਥੀ ਵਿੰਗ ਏਬੀਵੀਪੀ ਤੇ ਐਸਐਸਐਫ ਵਿਚਾਲੇ ਗਰਮਾ ਗਰਮੀ ਹੋਈ। ਦੋਵਾਂ ਜਥੇਬੰਦੀਆਂ ਦੇ ਵਿਦਿਆਰਥੀ ਆਪਸ ਵਿੱਚ ਭਿੜ ਗਏ। ਦਿੱਲੀ ਦੇ ਰਾਮਜਸ ਕਾਲਜ ਦੀ ਪੰਜਾਬਣ ਵਿਦਿਆਰਥਣ ਵੱਲੋਂ ਏਬੀਵੀਪੀ ਖਿਲਾਫ ਚੁੱਕੀ ਆਵਾਜ਼ ਹੁਣ ਦੇਸ਼ ਭਰ ਵਿੱਚ ਗੂੰਜਣ ਲੱਗ ਪਈ ਹੈ।

RELATED ARTICLES
POPULAR POSTS