
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ। ਉਨ੍ਹਾਂ ਅੱਜ ਵਿਸ਼ਵ ਧਰਤੀ ਦਿਵਸ ਮੌਕੇ ਸਮੂਹ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ। ਸੀਚੇਵਾਲ ਹੋਰਾਂ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਧਰਮ ਪ੍ਰਚਾਰ ਦੀ ਜੋ ਲਹਿਰ ਚਲਾਈ ਜਾ ਰਹੀ ਹੈ, ਉਹ ਬਹੁਤ ਵਧੀਆ ਹੈ ਅਤੇ ਅਸੀਂ ਸਾਰੇ ਉਨ੍ਹਾਂ ਦੇ ਨਾਲ ਹਾਂ। ਧਿਆਨ ਰਹੇ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਆਮ ਆਦਮੀ ਪਾਰਟੀ ਵਲੋਂ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ।