Breaking News
Home / ਕੈਨੇਡਾ / Front / ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ

ਜਥੇਦਾਰ ਗੜਗੱਜ ਨੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ


ਕਿਹਾ : ਅਜਿਹਾ ਅਣਮਨੁੱਖੀ ਕਾਰਾ ਕਿਤੇ ਨਾ ਵਾਪਰੇ ਅਤੇ ਦੇਸ਼ ’ਚ ਸ਼ਾਂਤੀ ਬਣੀ ਰਹੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਹਮਲੇ ’ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਗਿਆਨੀ ਗੜਗੱਜ ਨੇ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿਚ ਕਿਤੇ ਵੀ ਅਜਿਹਾ ਅਣ-ਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ। ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਨੂੰ ਵੀ ਤਾਜ਼ਾ ਕਰ ਦਿੱਤਾ ਹੈ, ਜਿਸ ਦਾ ਕਿ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

Check Also

ਪਹਿਲਗਾਮ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਕਿਹਾ : ਜੰਮੂ ਕਸ਼ਮੀਰ ਵਿੱਚ ਫਸੇ ਪੰਜਾਬੀਆਂ ਨੂੰ ਸਹੀ ਸਲਾਮਤ ਲਿਆਵਾਂਗੇ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ : …