ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਸੂਬੇ ਵਿਚ ਇਕ ਅਪ੍ਰੈਲ ਤੋਂ ਕਣਕ ਦੀ ਖਰੀਦ ਸਬੰਧੀ ਚਰਚਾ ਕਰਨ ਲਈ ਰਾਜਪਾਲ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਗੁਜ਼ਾਰਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੂੰ ਕਣਕ ਖਰੀਦ ਲਈ ਕੀਤੇ ਕਾਰਜਾਂ ਦੀ ਜਾਣਕਾਰੀ ਦੱਸਣੀ ਚਾਹੀਦੀ ਹੈ।
ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਦੇ ਨਤੀਜੇ 11 ਮਾਰਚ ਨੂੰ ਆਉਣਗੇ ਅਤੇ ਕਰੀਬ 1 ਹਫਤਾ ਨਵੀਂ ਸਰਕਾਰ ਨੂੰ ਕੰਮ ਸ਼ੁਰੂ ਕਰਨ ਵਿਚ ਲੱਗੇਗਾ। ਜਿਸ ਕਾਰਨ ਕਣਕ ਖਰੀਦ ਦੇ ਪ੍ਰਬੰਧਾਂ ਲਈ ਬਹੁਤ ਘੱਟ ਸਮਾਂ ਬਚੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿਚ ਕਣਕ ਖਰੀਦ ਲਈ ਉਚੇਚੇ ਪ੍ਰਬੰਧ ਕਰਨਾ ਅਤਿਅੰਤ ਜਰੂਰੀ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …