-4.7 C
Toronto
Tuesday, December 16, 2025
spot_img
HomeਕੈਨੇਡਾFrontਕਿਸਾਨਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ...

ਕਿਸਾਨਾਂ ਵੱਲੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਦਾ ਐਲਾਨ

ਕਿਸਾਨ ਆਗੂ ਉਗਰਾਹਾਂ ਦੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਹੋਇਆ ਫੈਸਲਾ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਚਾਉਕੇ ਆਦਰਸ਼ ਸਕੂਲ ਸੰਘਰਸ਼ ਦੌਰਾਨ ਗਿ੍ਰਫਤਾਰ ਕੀਤੇ ਆਗੂ ਵਰਕਰਾਂ ਦੀ ਰਿਹਾਈ ਅਤੇ ਪੁਲਿਸ ਜਬਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਦਿਆਂ ਭਲਕੇ 24 ਅਪਰੈਲ ਨੂੰ ਮਾਨਸਾ ਵਿਖੇ ਹੋ ਰਹੇ ਮੁਜ਼ਾਹਰੇ ’ਚ ਜਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣ ਦੇ ਰਾਹ ’ਤੇ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿਚ ਆਉਣ ਸਮੇਂ ਕਾਲੀਆਂ ਝੰਡੀਆਂ ਨਾਲ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।
RELATED ARTICLES
POPULAR POSTS