ਸਾਬਕਾ ਕਿ੍ਰਕਟਰ ਨੇ ਪੁਲੀਸ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਦੋ ਧਮਕੀ ਭਰੇ ਈਮੇਲ ਮਿਲੇ ਸਨ। ਜਿਸ ਤੋਂ ਬਾਅਦ ਸਾਬਕਾ ਕਿ੍ਰਕਟਰ ਨੇ ਦਿੱਲੀ ਦੇ ਰਾਜਿੰਦਰ ਨਗਰ ਪੁਲੀਸ ਥਾਣੇ ਵਿਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਇਹ ਧਮਕੀ ਭਰੀ ਈਮੇਲ 22 ਅਪ੍ਰੈਲ ਨੂੰ ਮਿਲੀ ਸੀ ਅਤੇ ਇਸੇ ਦਿਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ 26 ਸੈਲਾਨੀਆਂ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਾਲ 2022 ’ਚ ਵੀ ਸਾਬਕਾ ਕਿ੍ਰਕਟਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਗੌਤਰ ਗੰਭੀਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ।
Check Also
ਬਿਹਾਰ ਦੇ ਮਧੂਬਨੀ ’ਚ ਅੱਤਵਾਦ ਦੇ ਖਿਲਾਫ਼ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿੱਟੀ ’ਚ ਮਿਲਾਉਣ ਦਾ ਆ ਗਿਆ ਹੈ ਸਮਾਂ …