ਨਹੀਂ ਹੋਇਆ ਮ੍ਰਿਤਕਾਂ ਦਾ ਸਸਕਾਰ, ਮੁਲਜ਼ਮ ਅਜੇ ਵੀ ਫਰਾਰ
ਖੰਨਾ/ਬਿਊਰੋ ਨਿਊਜ਼
ਖੰਨਾ ਨੇੜਲੇ ਪਿੰਡ ਜਗੇੜਾ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੇ ਕਤਲ ਤੋਂ ਬਾਅਦ ਡੇਰਾ ਸਮਰਥਕ ਮ੍ਰਿਤਕਾਂ ਦਾ ਸਸਕਾਰ ਨਾ ਕਰਨ ਲਈ ਬਾਜ਼ਿਦ ਹਨ। ਡੇਰਾ ਸਮਰਥਕਾਂ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੁਧਿਆਣਾ-ਮਲੇਰਕੋਟਲਾ ਰੋਡ ਜਾਮ ਕੀਤਾ ਹੋਇਆ ਹੈ। ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਦੋਂ ਤੱਕ ਦੋਵਾਂ ਮ੍ਰਿਤਕਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਚੇਤੇ ਰਹੇ ਕਿ ਪਿੰਡ ਜਗੇੜਾ ਵਿਚ ਸ਼ਨੀਵਾਰ ਨੂੰ ਨਾਮ ਚਰਚਾ ਘਰ ਵਿਚ ਡੇਰਾ ਪ੍ਰੇਮੀ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ।
ਡੇਰਾ ਸੱਚਾ ਸੌਦਾ ਦੇ ਸੂਬਾ ਕਮੇਟੀ ਮੈਂਬਰ ਮੁਹਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਗ੍ਰਿਫਤਾਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਇਨਸਾਫ ਨਾ ਮਿਲਿਆ, ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰਦਰਸ਼ਨ ਹੋਰ ਵੀ ਤੇਜ਼ ਹੋ ਸਕਦਾ ਹੈ।
Check Also
5ਵੀਂ ਵਾਰ ਪੰਜਾਬ ਦੌਰੇ ’ਤੇ ਜਾਣਗੇ ਰਾਜਪਾਲ
ਮੈਂ ਰਾਜ ਭਵਨ ’ਚ ਬੈਠਣ ਵਾਲਾ ਰਾਜਪਾਲ ਨਹੀਂ : ਬੀ.ਐਲ. ਪੁਰੋਹਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …