ਟੋਰਾਂਟੋ : ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਗੋਲੀ ਚਲਾਉਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।
ਉਂਝ ਇਹਤਿਆਤ ਵਜੋਂ ਹਵਾਈ ਅੱਡੇ ਦੇ ਟਰਮੀਨਲ ਇੱਕ ਦਾ ਰਵਾਨਗੀ ਰਸਤਾ ਪੀਲੀ ਟੇਪ ਨਾਲ ਬੰਦ ਹੈ। ਹਵਾਈ ਅੱਡੇ ਦੇ ਬੁਲਾਰੇ ਨੇ ਉਡਾਣਾਂ ਵਿੱਚ ਕਿਸੇ ਵਿਘਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਹਵਾਈ ਅੱਡੇ ਦੇ ਅੰਦਰ ਕਿਸੇ ਤਰ੍ਹਾਂ ਦਾ ਡਰ ਨਹੀਂ ਹੈ ਤੇ ਸਾਰਾ ਕੁਝ ਆਮ ਵਾਂਗ ਚੱਲ ਰਿਹਾ ਹੈ। ਪੁਲਿਸ ਵੱਲੋਂ ਮੀਡੀਆ ਨੂੰ ਕੋਈ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ।
Check Also
ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 …