Breaking News
Home / ਹਫ਼ਤਾਵਾਰੀ ਫੇਰੀ / ਅਮਰੀਕਾ ‘ਚ ਟਰੰਪ ਖਿਲਾਫ ਮੁਜ਼ਾਹਰੇ

ਅਮਰੀਕਾ ‘ਚ ਟਰੰਪ ਖਿਲਾਫ ਮੁਜ਼ਾਹਰੇ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ ਖਿਲਾਫ ਸਾਰੇ 50 ਸੂਬਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਵਾਈਟ ਹਾਊਸ ਦਾ ਘਿਰਾਓ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਟੈਰਿਫ ਵਾਰ ਤੇ ਸਰਕਾਰੀ ਨੌਕਰੀਆਂ ਵਿਚ ਕਟੌਤੀ ਤੇ ਨੌਕਰੀਆਂ ਤੋਂ ਕੱਢਣ ‘ਤੇ ਰੋਸ ਜਤਾਇਆ। ਇਸ ਮੌਕੇ ਕੁਝ ਪ੍ਰਦਰਸ਼ਨਕਾਰੀਆਂ ਨੇ ਦੇਸ਼ ਵਿੱਚ ਸੰਕਟ ਦਾ ਸੰਕੇਤ ਦੇਣ ਲਈ ਝੰਡਿਆਂ ਨੂੰ ਉਲਟਾ ਕਰ ਦਿੱਤਾ। ਕਈ ਸ਼ਹਿਰਾਂ ਵਿੱਚ ਲੋਕਾਂ ਨੇ ਟਰੰਪ ਖਿਲਾਫ ਰੋਸ ਮਾਰਚ ਕੀਤਾ। ਇਸ ਤੋਂ ਇਲਾਵਾ ਲੋਕਾਂ ਨੇ ਟੈਸਲਾ ਦਾ ਘਿਰਾਓ ਵੀ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਭਰ ਵਿਚ ਪੰਜ ਅਪਰੈਲ ਨੂੰ ਵੀ ਟਰੰਪ ਖਿਲਾਫ ਮੁਜ਼ਾਹਰੇ ਹੋਏ ਸਨ।

 

Check Also

ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ

ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 …