23 ਫਰਵਰੀ ਨੂੰ ਸ਼ੰਭੂ ਬਾਰਡਰ ਤੋਂ ਹੋਈ ਸੀ ਗ੍ਰਿਫਤਾਰੀ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੀ ਜ਼ਿਲ੍ਹਾ ਅਦਾਲਤ ਨੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਸਮੇਤ 75 ਵਿਅਕਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਤਲੁਜ-ਯਮਨਾ ਲਿੰਕ ਨਹਿਰ ਦੀ ਖ਼ੁਦਾਈ ਕਰਨ ਲਈ ਇਨੈਲੋ ਦੇ ਆਗੂਆਂ ਨੂੰ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 23 ਫਰਵਰੀ ਨੂੰ ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਨੈਲੋ ਆਗੂਆਂ ਨੇ ਅੱਜ ਤੋਂ ਸ਼ੁਰੂ ਹੋਏ ਹਰਿਆਣਾ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਚੇਤੇ ਰਹੇ ਕਿ ઠਗ੍ਰਿਫ਼ਤਾਰੀ ਸਮੇਂ ਇਨੈਲੋ ਆਗੂਆਂ ਨੇ ਜ਼ਮਾਨਤ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਨੈਲੋ ਆਗੂ 27 ਫਰਵਰੀ ਯਾਨੀ ਅੱਜ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …