ਦੋਵਾਂ ਆਗੂਆਂ ਵੱਲੋਂ ਪਰਸਪਰ ਹਿੱਤ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵਿਚਾਰ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ ਹੈ। ਇਸ ਗੱਲਬਾਤ ਮਗਰੋਂ ਮੋਦੀ ਨੇ ਵੈਂਸ, ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਅਤੇ ਅਮਰੀਕੀ ਅਧਿਕਾਰੀਆਂ ਦੇ ਵਫਦ ਲਈ ਰਾਤ ਦੀ ਦਾਅਵਤ ਦੀ ਮੇਜ਼ਬਾਨੀ ਕੀਤੀ।
ਸਰਕਾਰ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਉਪ ਰਾਸ਼ਟਰਪਤੀ ਵੈਂਸ ਨੇ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਕਾਰਾਤਮਕ ਮੁਲਾਂਕਣ ਕੀਤਾ। ਬਿਆਨ ਵਿਚ ਕਿਹਾ ਗਿਆ, ”ਉਨ੍ਹਾਂ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ‘ਤੇ ਕੇਂਦਰਿਤ ਅਤੇ ਇਕ ਦੂਜੇ ਲਈ ਲਾਭਦਾਇਕ ਭਾਰਤ-ਅਮਰੀਕਾ ਦੁਵੱਲੇ ਵਪਾਰ ਸਮਝੌਤੇ ਲਈ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ ਕੀਤਾ।” ਦੋਵਾਂ ਆਗੂਆਂ ਨੇ ਊਰਜਾ, ਰੱਖਿਆ, ਰਣਨੀਤਕ ਤਕਨਾਲੋਜੀ ਅਤੇ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਨਿਰੰਤਰ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪਰਸਪਰ ਹਿੱਤ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਅਤੇ ਅੱਗੇ ਵਧਣ ਲਈ ਗੱਲਬਾਤ ਅਤੇ ਕੂਟਨੀਤੀ ਦਾ ਸੱਦਾ ਦਿੱਤਾ।
ਬਿਆਨ ਵਿਚ ਕਿਹਾ ਗਿਆ, ”ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ, ਉਨ੍ਹਾਂ ਦੀ ਪਤਨੀ ਤੇ ਬੱਚਿਆਂ ਨੂੰ ਭਾਰਤ ਫੇਰੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।” ਮੋਦੀ ਨੇ ਵੈਂਸ ਰਾਹੀਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਅਮਰੀਕੀ ਸਦਰ ਦੀ ਭਾਰਤ ਫੇਰੀ ਦੀ ਉਡੀਕ ਕਰ ਰਹੇ ਹਨ। ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਦੋਵਾਂ ਮੁਲਕਾਂ ਦਰਮਿਆਨ ਚੱਲ ਰਹੇ ਸੰਵਾਦ ਦੇ ਪਿਛੋਕੜ ਵਿਚ ਮੋਦੀ-ਵੈਂਸ ਗੱਲਬਾਤ ਬਹੁਤ ਅਹਿਮ ਹੈ।
ਵੈਂਸ ਅਤੇ ਉਨ੍ਹਾਂ ਦਾ ਪਰਿਵਾਰ ਹਫਤੇ ਦੇ ਅੰਤ ਵਿੱਚ ਇਟਲੀ ਦੀ ਆਪਣੀ ਯਾਤਰਾ ਤੋਂ ਬਾਅਦ ਮੰਗਲਵਾਰ ਸਵੇਰੇ ਚਾਰ ਦਿਨਾਂ ਦੀ ਭਾਰਤ ਫੇਰੀ ਲਈ ਦਿੱਲੀ ਪਹੁੰਚਿਆ। ਜੋਅ ਬਾਇਡਨ ਦੀ 2013 ਵਿੱਚ ਨਵੀਂ ਦਿੱਲੀ ਦੀ ਫੇਰੀ ਤੋਂ ਬਾਅਦ ਉਹ 12 ਸਾਲਾਂ ਵਿੱਚ ਭਾਰਤ ਦਾ ਦੌਰਾ ਕਰਨ ਵਾਲੇ ਪਹਿਲੇ ਅਮਰੀਕੀ ਉਪ ਰਾਸ਼ਟਰਪਤੀ ਹਨ।
ਪਰਿਵਾਰ ਨਾਲ ਆਮੇਰ ਕਿਲ੍ਹਾ ਦੇਖਣ ਪੁੱਜੇ ਉਪ ਰਾਸ਼ਟਰਪਤੀ ਜੇਡੀ ਵੈਂਸ
‘ਚੰਦਾ’ ਤੇ ‘ਮਾਲਾ’ ਨੇ ਸੂੰਢ ਉਪਰ ਚੁੱਕ ਕੇ ਕੀਤਾ ਸਵਾਗਤ
ਜੈਪੁਰ : ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੰਗਲਵਾਰ ਸਵੇਰੇ ਜੈਪੁਰ ਦਾ ਆਮੇਰ ਕਿਲ੍ਹਾ ਦੇਖਿਆ। ਵੈਂਸ, ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਚਿਲੁਕੁਰੀ ਤੇ ਤਿੰਨ ਬੱਚੇ ਇਵਾਨ, ਵਿਵੇਕ ਤੇ ਮੀਰਾਬੇਲ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਜੈਪੁਰ ਦੇ ਰਾਮਬਾਗ਼ ਪੈਲੇਸ ਹੋਟਲ ਤੋਂ ਮੰਗਲਵਾਰ ਸਵੇਰੇ ਸਾਢੇ ਨੌਂ ਵਜੇ ਦੇ ਕਰੀਬ ਯੂਨੈਸਕੋ ਦੀ ਵਿਸ਼ਵ ਵਿਰਾਸਤ ਵਾਲੀ ਸਾਈਟ ‘ਤੇ ਪਹੁੰਚੇ। ਇਥੇ ਉਨ੍ਹਾਂ ਦਾ ਰੈੱਡ ਕਾਰਪੈੱਟ ਸਵਾਗਤ ਕੀਤਾ ਗਿਆ। ਜਿਵੇਂ ਹੀ ਵੈਂਸ ਪਰਿਵਾਰ ਕਿਲ੍ਹੇ ਵਿਚ ਮੁੱਖ ਦਰਵਾਜ਼ੇ
Check Also
ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ
ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਦਿੱਤੀ ਹਰੀ ਝੰਡੀ ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ …