46 ਵਾਰਡਾਂ ‘ਚ 45.77 ਫੀਸਦੀ ਹੋਈ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਐਤਵਾਰ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਤੇ ਇਹ ਅਮਲ ਸ਼ਾਮ ਪੰਜ ਵਜੇ ਮੁੱਕਿਆ। ਚੋਣਾਂ ਲਈ 3000 ਚੋਣ ઠਅਧਿਕਾਰੀਆਂ ਦੀ ਜ਼ਿੰਮੇਵਾਰੀ ਲਾਈ ਗਈ ਸੀ। ਸ਼ੁਰੂਆਤ ਵਿੱਚ ਸੁਸਤ ਰਫ਼ਤਾਰ ਨਾਲ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਪਰ ਸ਼ਾਮ ਤੱਕ ਵੋਟ ਪ੍ਰਤੀਸ਼ਤ 45.77 ਤੱਕ ਪੁੱਜ ਗਿਆ। ਦਿੱਲੀ ਗੁਰਦੁਆਰਾ ਕਮੇਟੀ ਦੀਆਂ ਪਈਆਂ ਵੋਟਾਂ ਦਾ ਨਤੀਜਾ 1 ਮਾਰਚ ਦਿਨ ਬੁੱਧਵਾਰ ਨੂੰ ਆ ਜਾਵੇਗਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …