4.3 C
Toronto
Friday, November 7, 2025
spot_img
HomeਕੈਨੇਡਾFrontਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਕੀਤੀ ਗੱਲ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਕੀਤੀ ਗੱਲ

ਕਿਹਾ : ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਤਹਿਤ ਹੀ ਪ੍ਰਧਾਨ ਦੀ ਚੋਣ ਹੋਵੇਗੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਅਹੁਦੇ ਤੋਂ ਹਟਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦੀ ਭਰਤੀ ਮੁਹਿੰਮ ਸਬੰਧੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਣਾਈ ਗਈ ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ। ਅੰਮਿ੍ਰਤਸਰ ਵਿਚ ਮੀਡੀਆ ਨਾਲ
ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਗਤਾਂ ਸਿਰਫ ਉਸ ਸ਼ਖਸੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਮੰਨਣ, ਜੋ ਅਕਾਲ ਤਖਤ ਸਾਹਿਬ ਤੋਂ ਬਣੀ ਕਮੇਟੀ ਅਨੁਸਾਰ ਭਰਤੀ ਕੀਤੇ ਜਾਣ ਉਪਰੰਤ ਡੈਲੀਗੇਟਾਂ ਵਲੋਂ ਬਣਾਇਆ ਗਿਆ ਹੋਵੇ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲਗਾਮ ’ਚ  ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਕਸ਼ਮੀਰ ਅਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਅਜਿਹੇ ਹਮਲੇ ਰੋਕ ਕੇ ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਲੋੜ ਹੈ।
RELATED ARTICLES
POPULAR POSTS