Breaking News
Home / ਕੈਨੇਡਾ / Front / ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਇਆ ਦੁਰਵਿਹਾਰ

ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਇਆ ਦੁਰਵਿਹਾਰ

ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਵੱਲੋਂ ਘਟਨਾ ਦੀ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੀਂ ਦਿੱਲੀ ਦੇ ਹਵਾਈ ਅੱਡੇ ’ਤੇ ਉਨ੍ਹਾਂ ਨਾਲ ਦੁਰਵਿਹਾਰ ਹੋਣ ਦੇ ਆਰੋਪ ਲਗਾਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਅਤੇ ਇੱਕ ਹੋਰ ਸਾਥੀ ਨਾਲ ਨਵੀਂ ਦਿੱਲੀ ਤੋਂ ਸਾਨ ਫਰਾਂਸਿਸਕੋ ਜਾ ਰਹੇ ਸਨ ਅਤੇ ਇਸ ਸਬੰਧ ਵਿੱਚ ਉਨ੍ਹਾਂ ਏਅਰ ਇੰਡੀਆ ਦੀਆਂ ਟਿਕਟਾਂ ਲਈਆਂ ਸਨ। ਉਨ੍ਹਾਂ ਦੱਸਿਆ ਕਿ ਇਕੋਨਮੀ ਸ਼੍ਰੇਣੀ ਦੀਆਂ ਸੀਟਾਂ ਫਟੀਆਂ ਹੋਈਆਂ ਸਨ ਅਤੇ ਬਿਜ਼ਨਸ ਸ਼੍ਰੇਣੀ ਵਿੱਚ ਵੀ ਬੁਰਾ ਹਾਲ ਸੀ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਸਬੰਧਤ ਅਮਲੇ ਕੋਲ ਕੀਤੀ, ਪਰ ਅਮਲੇ ਨੇ ਮਸਲਾ ਹੱਲ ਕਰਨ ਦੀ ਥਾਂ ਉਨ੍ਹਾਂ ਨਾਲ ਦੁਰਵਿਹਾਰ ਕੀਤਾ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿਰਫ ਇਕ ਵਿਅਕਤੀ ਨਾਲ ਦੁਰਵਿਹਾਰ ਦਾ ਨਹੀਂ, ਸਗੋਂ ਸਿੱਖ ਧਰਮ ਅਤੇ ਉਸਦੀ ਸਤਿਕਾਰਤ ਸ਼ਖਸੀਅਤ ਦਾ ਨਿਰਾਦਰ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਹਾਰ ਦੀ ਨਿੰਦਾ ਕੀਤੀ।

Check Also

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …