ਅਟਾਰੀ ਬਾਰਡਰ ’ਤੇ ਪਾਕਿਸਤਾਨ ਜਾਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲਗਦੇ ਪਾਕਿਸਤਾਨੀ ਬਾਰਡਰ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ’ਚ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜਿਲਕਾ ’ਚ ਭਾਰਤ-ਪਾਕਿਸਤਾਨ ਦੀ ਸਰਹੱਦ ਲਗਦੀ ਹੈ। ਸਾਰੀਆਂ ਥਾਵਾਂ ’ਤੇ ਭਾਰਤੀ ਫੌਜ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਉਧਰ ਅੰਮਿ੍ਰਤਸਰ ਦੇ ਅਟਾਰੀ ਬਾਰਡਰ ਦੇ ਰਸਤੇ ਪਾਕਿਸਤਾਨ ਜਾਣ ਵਾਲੇ ਨਾਗਰਿਕਾਂ ਦਾ ਦੇਸ਼ ਪਰਤਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਟਾਰੀ ਬਾਰਡਰ ਤੋਂ ਪਹਿਲਾਂ ਲਗਾਏ ਗਏ ਨਾਕੇ ’ਤੇ ਜਾਮ ਲੱਗਿਆ ਹੋਇਆ ਹੈ ਅਤੇ ਚੈਕਿੰਗ ਤੋਂ ਬਾਅਦ ਹੀ ਲੋਕਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਦੇਸ਼ ਪਰਤਣ ਲਈ 27 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ, ਉਥੇ ਹੀ ਮੈਡੀਕਲ ਵੀਜ਼ਾ ਵਾਲਿਆਂ ਨੂੰ 29 ਅਪ੍ਰੈਲ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।
Check Also
ਕੈਲਾਸ਼ ਮਾਨਸਰੋਵਰ ਦੀ ਯਾਤਰਾ 30 ਜੂਨ ਤੋਂ ਹੋਵੇਗੀ ਸ਼ੁਰੂ
ਅਗਸਤ 2025 ਤੱਕ ਰਹੇਗੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੈਲਾਸ਼ ਮਾਨਸਰੋਵਰ ਯਾਤਰਾ 30 ਜੂਨ ਤੋਂ …