ਕਿਹਾ : ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਲਿਆਓ
ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦੋ ਦਿਨਾ ਲੁਧਿਆਣਾ ਦੌਰੇ ’ਤੇ ਹਨ। ਇਸੇ ਦੌਰਾਨ ਉਨ੍ਹਾਂ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਵਰਕਰਾਂ ਅਤੇ ਅਕਾਲੀ ਆਗੂਆਂ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਵੱਲੋਂ ਲੁਧਿਆਣਾ ਪੱਛਮੀ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਰਣਨੀਤੀ ਵੀ ਬਣਾਈ ਜਾ ਰਹੀ ਹੈ। ਜਿਸ ਦੇ ਲਈ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਉਪਕਾਰ ਸਿੰਘ ਘੁੰਮਣ ਦੇ ਨਿਵਾਸ ’ਤੇ ਅਕਾਲੀ ਵਰਕਰਾਂ ਕੋਲੋਂ ਚੋਣ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਅਕਾਲੀ ਦਲ ਨੂੰ ਲਿਆਓ। ਉਨ੍ਹਾਂ ਅੱਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਸਬੰਧੀ ਬਰਾਬਰਤਾ ਨਾਲ ਸੋਚਦਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਮਤਭੇਦਾਂ ਦੇ ਚਲਦਿਆਂ ਜ਼ਿਲ੍ਹਾ ’ਚ ਸਰਗਰਮ ਨਹੀਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੋ ਦਿਨਾ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
Check Also
ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …