Breaking News
Home / ਕੈਨੇਡਾ / Front / ਭਾਰਤ ਨੇ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ

ਭਾਰਤ ਨੇ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ

ਪਹਿਲਗਾਮ ’ਚ ਮਾਰੇ ਗਏ ਸੈਲਾਨੀਆਂ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਅੱਜ ਸੋਮਵਾਰ ਨੂੰ 17 ਪਾਕਿਸਤਾਨੀ ਯੂ-ਟਿਊਬ ਚੈਨਲਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿਚ ਕ੍ਰਿਕਟਰ ਸ਼ੋਇਬ ਅਖਤਰ, ਡਾਨ ਨਿਊਜ਼, ਸਮਾ ਟੀਵੀ ਅਤੇ ਜਿਓ ਨਿਊਜ਼ ਸ਼ਾਮਲ ਹਨ। ਭਾਰਤ ਸਰਕਾਰ ਦਾ ਆਰੋਪ ਹੈ ਕਿ ਇਹ ਚੈਨਲ ਭਾਰਤ ਅਤੇ ਸੁਰੱਖਿਆ ਏਜੰਸੀਆਂ ਦੇ ਖਿਲਾਫ ਝੂਠੀਆਂ ਅਤੇ ਭੜਕਾਊ ਖਬਰਾਂ ਚਲਾ ਰਹੇ ਹਨ। ਸਰਕਾਰ ਨੇ ਇਹ ਕਾਰਵਾਈ ਗ੍ਰਹਿ ਮੰਤਰਾਲੇ ਦੀ ਰਿਕਮੰਡੇਸ਼ਨ ਤੋਂ ਬਾਅਦ ਕੀਤੀ ਹੈ। ਇਸ ਦੇ ਚੱਲਦਿਆਂ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਅੱਜ ਇਕ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ। ਇਸ ਸੈਸ਼ਨ ਦੌਰਾਨ ਪਹਿਲਗਾਮ ’ਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਲੰਘੀ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿਚ ਹੋਏ ਅੱਤਵਾਦੀ ਹਮਲੇ ’ਚ 26 ਸੈਲਾਨੀਆਂ ਦੀ ਮੌਤ ਹੋ ਗਈ ਸੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।