Breaking News
Home / ਕੈਨੇਡਾ / Front / ਸਿਹਤ ਮੰਤਰੀ ਦਾ ਕਹਿਣਾ : ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਮਿਲ ਰਿਹੈ ਹਾਂ-ਪੱਖੀ ਹੁੰਗਾਰਾ

ਸਿਹਤ ਮੰਤਰੀ ਦਾ ਕਹਿਣਾ : ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਮਿਲ ਰਿਹੈ ਹਾਂ-ਪੱਖੀ ਹੁੰਗਾਰਾ

ਕਿਹਾ : ਲੋਕ ਨਸ਼ਾ ਛੱਡਣ ਲਈ ਆ ਰਹੇ ਨੇ ਅੱਗੇ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮਿ੍ਰਤਸਰ ਪਹੁੰਚ ਕੇ ਓਟ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਸ਼ੇ ਦੇ ਮੁੱਦੇ ਉੱਤੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਲੋਕ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਸਾਡੀ ਪਾਰਟੀ ਦਾ ਕੋਈ ਰਾਜਸੀ ਨੇਤਾ ਤਸਕਰਾਂ ਦੀ ਸਹਾਇਤਾ ਨਹੀਂ ਕਰਦਾ ਅਤੇ ਨਸ਼ਾ ਛੁਡਾਉਣ ਲਈ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ ਕਿ ਜੋ ਨਸ਼ਾ ਕਰਦਾ ਹੈ ਉਸ ਦਾ ਇਲਾਜ ਕਰਵਾਵਾਂਗੇ ਅਤੇ ਜੋ ਨਸ਼ਾ ਵੇਚਦਾ ਹੈ ਉਸ ਨੂੰ ਜੇਲ੍ਹ ਵਿਚ ਸੁੱਟਾਂਗੇ। ਸਿਹਤ ਮੰਤਰੀ ਨੇ ਦੱਸਿਆ ਕਿ ਜੋ ਨਸ਼ਾ ਛੱਡੇਗਾ, ਉਸ ਨੂੰ ਅਸੀਂ ਇਲਾਜ ਕਰਵਾਉਣ ਦੇ ਨਾਲ-ਨਾਲ ਹੁਨਰਮੰਦ ਸਿੱਖਿਆ ਵੀ ਦੇਵਾਂਗੇ।

Check Also

ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ

ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ …