5.4 C
Toronto
Monday, April 13, 2026
spot_img
HomeਕੈਨੇਡਾFrontਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਵੇਗੀ ਹੁਣ ਨਸ਼ਾ ਮੁਕਤੀ ਯਾਤਰਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਵੇਗੀ ਹੁਣ ਨਸ਼ਾ ਮੁਕਤੀ ਯਾਤਰਾ


ਸਰਪੰਚ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਚਲਾਉਣਗੇ ਨਸ਼ਿਆਂ ਖਿਲਾਫ਼ ਮੁਹਿੰਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ। ਜਦਕਿ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯਾਤਰਾ ਤਹਿਤ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਨੂੰ ਕਵਰ ਕੀਤਾ ਜਾਵੇਗਾ, ਜਿਸ ਲਈ 2 ਤੋਂ 4 ਮਈ ਤੱਕ ਸਾਰੇ ਜ਼ਿਲ੍ਹਿਆਂ ’ਚ ਬੈਠਕਾਂ ਕੀਤੀਆਂ ਜਾਣਗੀਆਂ। ਜਦਕਿ 7 ਮਈ ਤੋਂ ਹਰ ਪਿੰਡ ਅਤੇ ਹਰ ਵਾਰਡ ’ਚ ਰੈਲੀਆਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਦੇ ਸਰਪੰਚ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਚਲਾਉਣਗੇ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦਾ ਵੀ ਇਸ ’ਚ ਅਹਿਮ ਯੋਗਦਾਨ ਰਹੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਨਸ਼ਿਆਂ ਖਿਲਾਫ ਅਸੀਂ ਸਾਰੇ ਮਿਲ ਕੇ ਲੜਾਂਗੇ। ਕਿਉਂਕਿ ਜਦੋਂ ਤੱਕ ਇਸ ਮੁਹਿੰਮ ’ਚ ਆਮ ਲੋਕ ਸ਼ਾਮਲ ਨਹੀਂ ਹੋਣਗੇ। ਉਦੋਂ ਤੱਕ ਇਸ ਮੁਹਿੰਮ ਨੂੰ ਕਾਮਯਾਬੀ ਨਹੀਂ ਮਿਲ ਸਕਦੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ਸਬੰਧੀ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

RELATED ARTICLES
POPULAR POSTS