Breaking News
Home / ਕੈਨੇਡਾ / Front / ਪ੍ਰਤਾਪ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਪ੍ਰਤਾਪ ਬਾਜਵਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ ਜਾਰੀ


ਜਾਂਚ ਟੀਮ ਨੇ ਬਾਜਵਾ ਦੇ ਮੋਬਾਇਲ ਫੋਨ ਦਾ ਮੰਗਿਆ ਸੀ ਪਾਸਵਰਡ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਅੱਜ ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਬਾਜਵਾ ਵੱਲੋਂ ਜਾਂਚ ਲਈ ਸੌਂਪੇ ਮੋਬਾਇਲ ਫੋਨ ਦਾ ਪਾਸਵਰਡ ਮੰਗਿਆ। ਇਸ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੇਰੇ ਨਿੱਜੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਇਸ ਤਰ੍ਹਾਂ ਦੇ ਨੋਟਿਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ’ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਆਉਂਦੀ 7 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਇਕ ਇੰਟਰਵਿਊ ਦੌਰਾਨ ਪੰਜਾਬ ਵਿਚ 50 ਗ੍ਰਨੇਡ ਆਉਣ ਦੀ ਗੱਲ ਕੀਤੀ ਸੀ। ਜਿਨ੍ਹਾਂ ਵਿਚੋਂ ਉਨ੍ਹਾਂ ਨੇ 18 ਦੇ ਇਸਤੇਮਾਲ ਹੋਣ ਅਤੇ 32 ਗ੍ਰਨੇਡ ਬਚੇ ਹੋਣ ਸਬੰਧੀ ਬਿਆਨ ਦਿੱਤਾ ਸੀ। ਜਿਸ ਤੋਂ ਬਾਅਦ ਮੋਹਾਲੀ ਦੇ ਇਕ ਥਾਣੇ ’ਚ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਕੋਲੋਂ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਅਤੇ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਬਾਜਵਾ ਦਾ ਮੋਬਾਇਲ ਫੋਨ ਜਮ੍ਹਾਂ ਕਰਵਾ ਲਿਆ ਸੀ।

Check Also

ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ

ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ …