6.3 C
Toronto
Saturday, April 25, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਨੂੰ ਦਿੱਤਾ ਵੱਡਾ ਝਟਕਾ


ਹਰਿਆਣਾ ਨੂੰ ਜਾਣ ਵਾਲਾ ਪਾਣੀ ਸਾਢੇ 9 ਹਜ਼ਾਰ ਕਿਊਸਿਕ ਤੋਂ ਘਟਾ ਕੇ 4 ਹਜ਼ਾਰ ਕਿਊਸਿਕ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਨੂੰ ਸਾਢੇ 9 ਹਜ਼ਾਰ ਕਿਊਸਿਕ ਤੋਂ ਘਟਾ ਕੇ 4 ਹਜ਼ਾਰ ਕਿਊਸਿਕ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ 15 ਦਿਨ ਪਹਿਲਾਂ ਲਏ ਗਏ ਇਸ ਫੈਸਲੇ ਨਾਲ ਹਰਿਆਣਾ ਵਾਸੀਆਂ ਨੂੰ ਪੀਣ ਵਾਲੀ ਪਾਣੀ ਅਤੇ ਸਿੰਚਾਈ ਨੂੰ ਲੈ ਕੇ ਵੱਡੀ ਕਿੱਲਤ ਹੋ ਸਕਦੀ ਹੈ ਅਤੇ ਇਸ ਕਿੱਲਤ ਦਾ ਅਸਰ ਆਉਂਦੀ 20 ਮਈ ਤੱਕ ਸਾਹਮਣੇ ਆਵੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ’ਤੇ ਹਰਿਆਣਾ ਸਰਕਾਰ ਨੇ ਸਖਤ ਇਤਰਾਜ਼ ਪ੍ਰਟਾਇਆ ਹੈ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਵੀ ਕੀਤੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸ਼ਰਤਾਂ ਅਨੁਸਾਰ ਹਰਿਆਣਾ ਨੂੰ ਪੂਰਾ ਸਾਢੇ 9 ਹਜ਼ਾਰ ਕਿਊਸਿਕ ਪਾਣੀ ਦੇਣਾ ਪਵੇਗਾ।

RELATED ARTICLES
POPULAR POSTS