ਕਿਹਾ : ਅਸੀਂ ਆਪਸੀ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕਰਾਂਗੇ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ ਲਿਬਰਲ ਪਾਰਟੀ ਦੀ ਜਿੱਤ ਅਤੇ ਮਾਰਕ ਕਾਰਨੀ ਨੂੰ ਦੇਸ਼ ਦਾ ਮੁੜ ਤੋਂ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਦਿੱਤੀ। ਉਨ੍ਹਾਂ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਇਕ ਪੋਸਟ ਵਿਚ ਲਿਖਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਚੋਣ ਅਤੇ ਲਿਬਰਲ ਪਾਰਟੀ ਦੀ ਜਿੱਤ ਲਈ ਤੁਹਾਨੂੰ ਬਹੁਤ-ਬਹੁਤ ਵਧਾਈਆਂ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਲਿਖਿਆ ਕਿ ਭਾਰਤ ਅਤੇ ਕੈਨੇਡਾ ਸਾਂਝੇ ਲੋਕਤੰਤਰੀ ਮੁੱਲਾਂ, ਕਾਨੂੰਨ ਦੇ ਸ਼ਾਸਨ ਪ੍ਰਤੀ ਮਜ਼ਬੂਤ ਵਚਨਬੱਧਤਾ ਅਤੇ ਲੋਕਾਂ ਦੇ ਜੀਵੰਤ ਸਬੰਧਾਂ ਨਾਲ ਆਪਸ ਵਿਚ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਆਪਸੀ ਭਾਈਵਾਲੀ ਨੂੰ ਮਜ਼ਬੂਤ ਕਰਨ ਅਤੇ ਸਾਡੇ ਲੋਕਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਖੋਲ੍ਹਣ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ। ਜ਼ਿਕਰਯੋਗ ਹੈ ਕਿ ਕੈਨੇਡਾ ਦੀਆਂ ਸੰਸਦੀ ਚੋਣਾਂ ਲਈ ਲੰਘੀ 28 ਅਪ੍ਰੈਲ ਨੂੰ ਵੋਟਾਂ ਪਾਈਆਂ ਗਈਆਂ ਸਨ ਜਿਨ੍ਹਾਂ ਦੇ ਚੋਣ ਨਤੀਜੇ ਅੱਜ ਐਲਾਨੇ ਗਏ ਹਨ ਅਤੇ ਮੁੜ ਤੋਂ ਲਿਬਰਲ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।
Home / ਕੈਨੇਡਾ / Front / ਪ੍ਰਧਾਨ ਨਰਿੰਦਰ ਮੋਦੀ ਨੇ ਮਾਰਕ ਕਾਰਨੀ ਨੂੰ ਮੁੜ ਪ੍ਰਧਾਨ ਮੰਤਰੀ ਚੁਣੇ ਜਾਣ ’ਤੇ ਦਿੱਤੀ ਵਧਾਈ
Check Also
ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ
ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ …