-2.5 C
Toronto
Wednesday, February 25, 2026
spot_img
HomeਕੈਨੇਡਾFrontਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸਾਰੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ...

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸਾਰੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਕਿਹਾ : ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖਤਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ੇ ਖਿਲਾਫ ਪੁਲਿਸ ਦਾ ਐਕਸ਼ਨ ਪਲਾਨ ਤਿਆਰ ਹੋ ਚੁੱਕਾ ਹੈ। ਇਸਦੇ ਚੱਲਦਿਆਂ ਡੀ.ਜੀ.ਪੀ. ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਪੰਜਾਬ ਪੁਲਿਸ ਨਸ਼ੇ ਖਿਲਾਫ਼ ਜੰਗ ਲੜੇਗੀ ਤੇ ਸਾਰੇ ਅਦਾਰੇ ਇਸ ਮੁਹਿੰਮ ਤਹਿਤ ਲੋਕਾਂ ਨਾਲ ਜੁੜਨਗੇ। ਉਨ੍ਹਾਂ ਅੱਗੇ ਕਿਹਾ ਕਿ 31 ਮਈ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸਰਵੇਖਣ ਵੀ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਗੁਆਂਢੀ ਮੁਲਕ ਤੋਂ ਡਰੋਨ ਰਾਹੀਂ ਨਸ਼ਾ ਆਉਂਦਾ ਹੈ, ਪਰ ਪੰਜਾਬ ਪੁਲਿਸ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ਡੀਜੀਪੀ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ’ਚ ਸ਼ਾਮਲ ਕਿਸੇ ਵੀ ਪੁਲਿਸ ਅਧਿਕਾਰੀ, ਸਰਕਾਰੀ ਕਰਮਚਾਰੀ ਜਾਂ ਕਿਸੇ ਹੋਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਬੀ.ਐਸ.ਐਫ਼. ਨਾਲ ਪੰਜਾਬ ਪੁਲਿਸ ਦਾ ਵਧੀਆ ਤਾਲਮੇਲ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਹਰ ਤਰੀਕੇ ਨਾਲ ਪੰਜਾਬ ਵਿਚੋਂ ਨਸ਼ੇ ਖਤਮ ਕੀਤੇ ਜਾਣਗੇ।
RELATED ARTICLES
POPULAR POSTS