ਗੁਰਮੇਹਰ ਦੇ ਦਾਦਾ ਕਮਲਜੀਤ ਸਿੰਘ ਨੇ ਕਿਹਾ, ਮੀਡੀਆ ਪੂਰੇ ਮਾਮਲੇ ਨੂੰ ਦਿਖਾਉਣਾ ਬੰਦ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਰਗਿਲ ਜੰਗ ਦੇ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ ਕੌਰ ਵੱਲੋਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਖ਼ਿਲਾਫ਼ ਛੇੜੀ ਗਈ ਮੁਹਿੰਮ ਤੋਂ ਬਾਅਦ ਪਹਿਲੀ ਵਾਰ ਉਸ ਦੇ ਪਰਿਵਾਰਕ ਮੈਂਬਰ ਸਾਹਮਣੇ ਆਏ ਹਨ। ਗੁਰਮੇਹਰ ਕੌਰ ਦੇ ਦਾਦਾ ਕਮਲਜੀਤ ਸਿੰਘ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਪੂਰੇ ਮਾਮਲੇ ਨੂੰ ਦਿਖਾਉਣਾ ਬੰਦ ਕਰੇ। ਕਮਲਜੀਤ ਸਿੰਘ ਨੇ ਕਿਹਾ ਕਿ ਰਾਜਨੀਤਕ ਆਗੂਆਂ ਤੇ ਹੋਰ ਲੋਕਾਂ ਨੂੰ ਇਹ ਮਾਮਲਾ ਸ਼ਾਂਤ ਕਰ ਦੇਣਾ ਚਾਹੀਦਾ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਜੀਤ ਸਿੰਘ ਨੇ ਆਖਿਆ ਕਿ ਜਿਸ ਤਰੀਕੇ ਨਾਲ ਇਸ ਮੁੱਦੇ ਉੱਤੇ ਬਿਆਨਬਾਜ਼ੀ ਹੋ ਰਹੀ ਹੈ, ਉਹ ਠੀਕ ਨਹੀਂ ਹੈ। ਕਮਲਜੀਤ ਸਿੰਘ ਨੇ ਕਿਹਾ ਕਿ ਕਾਲਜ ਤੇ ਯੂਨੀਵਰਸਿਟੀਆਂ ਸਿੱਖਿਆ ਲਈ ਹੁੰਦੀਆਂ ਹਨ ਨਾ ਕਿ ਅਜਿਹੇ ਕੰਮਾਂ ਲਈ।
Check Also
ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ
ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ …